Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਲਾਕ ਪੱਧਰੀ ਡਰਾਮਾ ਮੁਕਾਬਲੇ ‘ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ

ਬਲਾਕ ਪੱਧਰੀ ਡਰਾਮਾ ਮੁਕਾਬਲੇ ‘ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ

ਗੜ੍ਹਦੀਵਾਲਾ 18 ਅਕਤੂਬਰ (ਚੌਧਰੀ)

: ਨੈਸ਼ਨਲ ਸਾਇੰਸ ਸੈਂਟਰ ਮਿਨਿਸਟਰੀ ਆਫ ਕਲਚਰ ਨਿਊ ਦਿੱਲੀ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉੱਤਰ ਭਾਰਤ ਨੈਸ਼ਨਲ ਸਾਇੰਸ ਡਰਾਮਾ ਮੁਕਾਬਲੇ ਬਲਾਕ ਪੱਧਰ ਤੇ ਕਰਵਾਏ ਗਏ। ਇਹ ਮੁਕਾਬਲੇ ਬਲਾਕ ਭੂੰਗਾ -2 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੋੜੀ ਵਿਖੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਡਰਾਮੇ ਦਾ ਥੀਮ ਨਕਲੀ ਬੁੱਧੀ ਦੋਸਤ, ਔਜਾਰ ਜਾ ਖਤਰਾ ਵਿਸੇ ਤੇ ਪੇਸ਼ਕਾਰੀ ਕੀਤੀ ਗਈ। ਇਹਨਾਂ ਵਿਦਿਆਰਥੀਆਂ ਨੂੰ ਡਰਾਮਾ ਤਿਆਰ ਕਰਨ ਵਾਲੀ ਗਾਈਡ ਅਧਿਆਪਕਾ ਮਿਸ ਰਮਨਦੀਪ ਕੌਰ ਨੂੰ ਅਤੇ ਬੱਚਿਆਂ ਨੂੰ ਡੀ. ਡੀ. ਓ. ਪ੍ਰਿੰਸੀਪਲ ਸੰਜੀਵ ਕੁਮਾਰ ਨੇ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਦੀ ਅਪੀਲ ਕੀਤੀ।ਇਸ ਮੋਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਪੰਜਾਬੀ ਨੇ ਦੱਸਿਆ ਕੀ ਇਹ ਬਲਾਕ ਪੱਧਰ ਤੇ ਜੇਤੂ ਵਿਦਿਆਰਥੀਆਂ ਹੁਣ ਜਿਲ੍ਹਾ ਪੱਧਰੀ ਡਰਾਮਾ ਮੁਕਾਬਲਿਆ ਵਿੱਚ ਭਾਗ ਲੈਣਗੇ। ਉਹਨਾ ਇਸ ਜਿੱਤ ਦਾ ਸਿਹਰਾ ਗਾਈਡ ਅਧਿਆਪਕਾ ਮਿਸ ਰਮਨਦੀਪ ਕੌਰ ਤੇ ਸਮੂਹ ਸਟਾਫ ਨੂੰ ਦਿੱਤਾ ਜਿਹਨਾਂ ਨੇ ਬੱਚਿਆਂ ਨੂੰ ਤਿਆਰੀ ਕਰਵਾਈ।ਇਸ ਮੋਕੇ ਸਟਾਫ ਵਿੱਚ ਲੈਕ.ਦਿਨੇਸ਼ ਠਾਕੁਰ, ਲੈਕ.ਇੰਦਰਜੀਤ, ਲੈਕ.ਉਮੇਸ ਕੁਮਾਰ, ਜਗਮੋਹਨ ਸਿੰਘ ,ਜਗਵਿੰਦਰ ਸਿੰਘ,ਬਲਵਿੰਦਰਜੀਤ ਕੌਰ ਰੇਖਾ ਦੇਵੀ,ਸਪਨਾ ਸਲਾਰੀਆ,ਕਲਜੀਤ ਕੌਰ,ਅਮ੍ਰਿਤ ਜੋਤੀ,ਗੁਰਪ੍ਰੀਤ ਸਿੰਘ, ਅਨੁਰਾਗਦੀਪ ਸਿੰਘ ਆਦਿ ਹਾਜਰ ਸਨ