ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ / ਪ੍ਰਦੀਪ ਕੁਮਾਰ)
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਵੱਲੋਂ ਵਿਦਿਆਰਥੀਆਂ ਲਈ ਇੱਕ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਯਾਤਰਾ ਧਾਰਮਿਕ ਸਥਾਨ ਬਗਲਾ ਮੁੱਖੀ ਮਾਤਾ, ਧਰਮਸ਼ਾਲਾ ਇੰਟਰਨੈਸ਼ਨਲ ਸਟੇਡੀਅਮ,ਯੁੱਧ ਸ਼ਹੀਦੀ ਮਾਰਗ ਅਤੇ ਚਾਮੁੰਡਾ ਦੇਵੀ ਮੰਦਰ ਕਰਵਾਈ ਗਈ ।ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਨਵੀਆਂ ਚੀਜ਼ਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਇਸ ਯਾਤਰਾ ਦੌਰਾਨ ਖੂਬ ਆਨੰਦ ਮਾਣਿਆ ਅਤੇ ਆਪਣੇ ਸਾਥੀਆਂ ਨਾਲ ਯਾਦਗਾਰੀ ਪਲ ਬਿਤਾਏ।ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਦੇਖਭਾਲ ਕਰਦਿਆਂ ਉਨ੍ਹਾਂ ਨੂੰ ਅਨੁਸ਼ਾਸਨ ਅਤੇ ਸਹਿਯੋਗ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਇਹ ਯਾਤਰਾ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਮਨੋਰੰਜਨ ਭਰਪੂਰ ਸਾਬਤ ਹੋਇਆ।







