Prime Punjab Times

Latest news
KMS ਕਾਲਜ ਵਿਖੇ ਆਈ.ਸੀ.ਟੀ.ਅਕੈਡਮੀ ਵੱਲੋਂ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਵਰਕਸ਼ਾਪ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਬਿਜ਼ਨੈੱਸ ਫੈਸਟ ਦਾ ਆਯੋਜਨ ਸਤਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ 'ਚ ਜਿੱਤਿਆ ਸੋਨ ਤਗਮਾ, 10 ਹਜ਼ਾਰ ਰੁਪਏ ਦਾ ਨਕਦ ਇਨਾਮ ਕੀਤਾ ਪ੍ਰਾਪਤ  ਅਧਿਆਤਮਕ ਜਾਗ੍ਰਤੀ ਦੇ ਅਲੌਕਿਕ ਪ੍ਰਕਾਸ਼ ਵਿੱਚ 79ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸ਼ਾਨਦਾਰ ਸ਼ੁਰੂਆਤ ਭਗਵਾਨ ਵਾਲੀਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਸ਼ੋਭਾ ਯਾਤਰਾ 24 ਨੂੰ, ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਛ... DAV ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਯਾਤਰਾ ਦਾ ਆਨੰਦ ਮਾਣਿਆ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਿਜਾਇਆ ਗਿਆ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ, ਰਾਹ-ਵੀਰ ਯੋਜਨਾ ਤਹਿਤ ਲੋਕਾਂ ਨੂੰ... 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਆਸ਼ਿਕਾ ਜੈਨ ਵੂਸ਼ੋ ਮੁਕਾਬਲੇ ਵਿੱਚ DAV ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਜਿੱਤੇ ਕਾਂਸੇ ਮੈਡਲ 
ADVERTISEMENT
You are currently viewing KMS ਕਾਲਜ ਵਿਖੇ ਆਈ.ਸੀ.ਟੀ.ਅਕੈਡਮੀ ਵੱਲੋਂ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਵਰਕਸ਼ਾਪ ਦਾ ਆਯੋਜਨ

KMS ਕਾਲਜ ਵਿਖੇ ਆਈ.ਸੀ.ਟੀ.ਅਕੈਡਮੀ ਵੱਲੋਂ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਵਰਕਸ਼ਾਪ ਦਾ ਆਯੋਜਨ

ਦਸੂਹਾ 24 ਅਕਤੂਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਵਿਖੇ ਆਈ.ਸੀ.ਟੀ. ਅਕੈਡਮੀ ਵੱਲੋਂ ਫੈਕਲਟੀ ਮੈਂਬਰਾਂ ਦੇ ਪੇਸ਼ੇਵਰ ਵਿਕਾਸ ਅਤੇ ਉਨ੍ਹਾਂ ਦੇ ਤਕਨੀਕੀ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡਿਜੀਟਲ ਮਾਰਕੀਟਿੰਗ ਵਿਸ਼ੇ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ 27 ਅਕਤੂਬਰ ਤੋਂ 31 ਅਕਤੂਬਰ 2026 ਤੱਕ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਫੈਕਲਟੀ ਮੈਂਬਰਾਂ ਨੂੰ ਡਿਜੀਟਲ ਮਾਰਕੀਟਿੰਗ ਦੇ ਨਵੇਂ ਰੁਝਾਨਾਂ, ਆਧੁਨਿਕ ਤਕਨੀਕਾਂ ਅਤੇ ਡਿਜੀਟਲ ਪਲੇਟਫਾਰਮਾਂ ਦੀ ਪ੍ਰਭਾਵਸ਼ਾਲੀ ਵਰਤੋਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਦੌਰਾਨ ਫੈਕਲਟੀ ਮੈਂਬਰਾਂ ਨੂੰ ਸੋਸ਼ਲ ਮੀਡੀਆ ਮਾਰਕੀਟਿੰਗ, ਆਨਲਾਈਨ ਪ੍ਰਚਾਰ, ਡਿਜੀਟਲ ਮਾਰਕੀਟਿੰਗ ਰਣਨੀਤੀਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਇਨ੍ਹਾਂ ਤਕਨੀਕਾਂ ਦੀ ਵਰਤੋਂ ਬਾਰੇ ਆਪਣੇ ਗਿਆਨ ਅਤੇ ਹੁਨਰ ਨੂੰ ਨਿਖਾਰਨ ਦਾ ਮੌਕਾ ਮਿਲੇਗਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਤਕਨੀਕੀ ਗਿਆਨ ਅਤੇ ਨਵੇਂ ਹੁਨਰਾਂ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ। ਫੈਕਲਟੀ ਮੈਂਬਰਾਂ ਲਈ ਜ਼ਰੂਰੀ ਹੈ ਕਿ ਉਹ ਸਮੇਂ ਦੇ ਨਾਲ ਆਪਣੇ ਗਿਆਨ ਅਤੇ ਅਧਿਆਪਨ ਦੇ ਢੰਗਾਂ ਵਿੱਚ ਨਵੀਨਤਾ ਲਿਆਉਣ, ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਡਿਜੀਟਲ ਮਾਰਕੀਟਿੰਗ ਵਰਗੇ ਵਿਸ਼ਿਆਂ ਦੀ ਜਾਣਕਾਰੀ ਫੈਕਲਟੀ ਮੈਂਬਰਾਂ ਦੀ ਪੇਸ਼ੇਵਰ ਸਮਰੱਥਾ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਨਾਲ ਜੋੜਨ ਵਿੱਚ ਵੀ ਸਹਾਇਕ ਹੁੰਦੀ ਹੈ। ਇਸ ਪ੍ਰੋਗਰਾਮ ਵਿੱਚ ਭਾਗ ਲੈਣ ਦੇ ਚਾਹਵਾਨ ਫੈਕਲਟੀ ਮੈਂਬਰਾਂ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 26 ਅਕਤੂਬਰ 2026 ਨਿਰਧਾਰਤ ਕੀਤੀ ਗਈ ਹੈ। ਚਾਹਵਾਨ ਫੈਕਲਟੀ ਮੈਂਬਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਗਿਆਨਵਰਧਕ ਪ੍ਰੋਗਰਾਮ ਦਾ ਲਾਭ ਉਠਾਉਣ।

ਫੋਟੋ ਕੈਪਸ਼ਨ : ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਹੋਰ ਫੈਕਲਟੀ ਮੈਂਬਰ।