ਦੋਸੜਕਾ / ਹਰਿਆਣਾ 29 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ )
: ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਵਿੱਚ ਅੱਜ ਕਰਵਾਚੌਥ ਵਾਲੇ ਦਿਨ ਸਵੇਰੇ ਕਰੀਬ 6 ਵਜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪਿਤਾ ਵੱਲੋਂ ਆਪਣੀ 17 ਸਾਲਾ ਧੀ ਇੰਦਰਪ੍ਰੀਤ ਕੌਰ ਦਾ ਕਿਰਪਾਨ ਮਾਰ ਕੇ ਕ+ਤ+ਲ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਮੌਕੇ ਤੇ ਘਟਨਾ ਦੀ ਸੂਚਨਾ ਮਿਲਦੇ ਹੀ ਚੌਂਕੀ ਇੰਚਾਰਜ ਅਜਮੇਰ ਸਿੰਘ ਅਤੇ ਡੀ ਐਸ ਪੀ ਨਰਿੰਦਰ ਸਿੰਘ ਮਿਨਹਾਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਘਟਨਾ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਲੜਕੀ ਦਾ ਪਿਤਾ ਅਮਰਜੀਤ ਸਿੰਘ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮ੍ਰਿ+ਤ+ਕ ਲੜਕੀ ਦੀ ਲਾਸ਼ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਦੋਸ਼ੀ ਨੂੰ ਗਿ੍ਰਫਤਾਰ ਕਰਨ ਲਈ ਭਾਲ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਲੜਕੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ। ਬਾਕੀ ਜਾਣਕਾਰੀ ਮਿਲਣ ਉਪਰੰਤ ਆਪ ਸਭ ਨਾਲ ਸਾਂਝੀ ਕੀਤੀ ਜਾਵੇਗੀ।







