Prime Punjab Times

Latest news
ਫਿਰੌਤੀ ਕਾਲਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਬਟਾਲਾ ਵਾਸੀਆਂ ਦੀ ਵਧਾਈ ਚਿੰਤਾ, ਸ਼ਹਿਰ ਦੀ ਅਮਨ-ਸ਼ਾਂਤੀ ਲਈ ਬੋਹੜੀ ਮੰ... 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ, ਧਾਰਾ 138 ਐਨ.ਆਈ. ਐਕਟ ਦੇ ਲੰਬਿਤ ਮਾਮਲਿਆਂ ਦਾ ਹੋਵੇਗਾ ਨਿਪਟਾਰਾ ਮੀਰੀ ਪੀਰੀ ਗੱਤਕਾ ਅਖਾੜਾ ਗਰਨਾ ਸਾਹਿਬ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ ਕਲਾਨੌਰ ਥਾਣੇ ’ਚ ਸੁੱਖੀ ਰੰਧਾਵਾ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਤਿੱਖੀ ਬਹਿਸ,ਕਾਂਗਰਸੀਆਂ ਨੇ ਕੀਤਾ ਘਿਰਾਓ *ਗੜ੍ਹਦੀਵਾਲਾ ਵਿਖੇ ਫੂਡ ਸੇਫਟੀ ਟੀਮ ਵੱਲੋਂ ਖਾਦ ਪਦਾਰਥਾਂ ਦੀ ਕੀਤੀ ਗਈ ਜਾਂਚ* ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ *भाजपा जिला अध्यक्ष संजीव सिंह मन्हास ने घोषित की जिला कार्यकारिणी, नई टीम को सौंपी संगठन को मजबूत क... KMS ਕਾਲਜ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ : ਪ੍ਰਿੰਸੀਪਲ ਡਾ. ਮਾਨਵ ਸੈਣੀ ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ ਪਿਤਾ ਨੇ 17 ਸਾਲਾ ਧੀ ਦਾ ਤੇਜ਼+ਧਾਰ ਹਥਿ+ਆਰ ਨਾਲ ਕੀਤਾ ਕ+ਤ+ਲ
ADVERTISEMENT
You are currently viewing ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ

ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 29 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬਾਈਟ ਬਸਟਰ ਕਲੱਬ, ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈ.ਈ.ਈ.ਈ. ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਵਿਦਿਆਰਥੀਆਂ ਲਈ ਪੰਜ ਮੁੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪਹਿਲੀ ਗਤੀਵਿਧੀ ਪ੍ਰੈਜੈਂਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ। ਦੂਜੀ ਗਤੀਵਿਧੀ ਮੀਮ ਵਿੱਚ ਵਿਦਿਆਰਥੀਆਂ ਨੇ ਰਚਨਾਤਮਕ ਮੀਮ ਤਿਆਰ ਕਰਕੇ ਆਪਣੀ ਕਲਾਤਮਕਤਾ ਅਤੇ ਹਾਸ-ਰਸ ਦੀ ਪੇਸ਼ਕਾਰੀ ਕੀਤੀ। ਤੀਜੀ ਗਤੀਵਿਧੀ ਬੈਟਲ ਆਫ਼ ਦੀ ਬੈਸਟ ਰਾਹੀਂ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਚੌਥੀ ਗਤੀਵਿਧੀ ਈ-ਪੋਸਟਰ ਮੇਕਿੰਗ ਵਿੱਚ ਵਿਦਿਆਰਥੀਆਂ ਨੇ ਤਕਨਾਲੋਜੀ ਅਤੇ ਡਿਜ਼ੀਟਲ ਰਚਨਾਤਮਕਤਾ ਨਾਲ ਸਬੰਧਿਤ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ। ਚੌਥੀ ਗਤੀਵਿਧੀ ਲੋਗੋ ਡਿਜ਼ਾਇਨਿੰਗ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਵਿਭਾਗਾਂ ਦੇ ਲੋਗੋ ਆਪਣੀ ਸੂਝ ਬੂਝ ਨਾਲ ਡਿਜ਼ਾਇਨ ਕੀਤੇ।

ਸਾਰੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ।ਵਿਭਾਗ ਮੁਖੀ ਇੰਜੀ. ਕਮਲਜੀਤ ਕੌਰ ਨੇ ਆਈ.ਈ.ਈ.ਈ. ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਤਕਨੀਕੀ ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ।