ਹਰਿਆਣਾ / ਹੁਸ਼ਿਆਰਪੁਰ (ਚੌਧਰੀ)
: ਬੀਤੇ ਦਿਨੀ ਕਰਵਾਚੌਥ ਵਾਲੇ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਵਾਲੇ ਕਲਯੁਗੀ ਪਿਤਾ ਅਮਰਜੀਤ ਸਿੰਘ (42) ਦੀ ਲਾ+ਸ਼ ਦੇਰ ਸ਼ਾਮ ਹੁਸ਼ਿਆਰਪੁਰ ਵਿਖੇ ਭੰਗੀ ਚੋਅ ਨੇੜੇ ਦਸਹਿਰਾ ਗਰਾਉਂਡ ਕੋਲੋਂ ਇੱਕ ਸੁੰਨਸਾਨ ਥਾਂ ਤੋਂ ਭੇਤਭਰੀ ਹਾਲਤ ਵਿੱਚ ਬਰਾਮਦ ਹੋਈ ਹੈ। ਪੁਲਿਸ ਨੇ ਲਾ+ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ ?
ਜਾਣਕਾਰੀ ਅਨੁਸਾਰ, ਅਮਰਜੀਤ ਸਿੰਘ ਨੇ ਕੁਝ ਦਿਨ ਪਹਿਲਾਂ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਦਾ ਕਿਰਪਾਨ ਨਾਲ ਕ+ਤ+ਲ ਕਰ ਦਿੱਤਾ ਸੀ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਹਰਿਆਣਾ ਦੀ ਪੁਲਿਸ ਨੇ ਅਮਰਜੀਤ ਸਿੰਘ ਅਤੇ ਉਸ ਦੀ ਭੈਣ ਕੁਲਵੰਤ ਕੌਰ ਖ਼ਿਲਾਫ਼ ਕ+ਤ+ਲ ਦਾ ਕੇਸ ਦਰਜ ਕੀਤਾ ਸੀ।
ਥਾਣਾ ਹਰਿਆਣਾ ਦੇ ਐਸ.ਆਈ. ਅਜਮੇਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿ+ਤ+ਕ ਲੜਕੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਸੀ।
ਪੁਲਿਸ ਨੂੰ ਦੇਰ ਸ਼ਾਮ ਸੂਚਨਾ ਮਿਲੀ ਕਿ ਭੰਗੀ ਚੋਅ ਨੇੜੇ ਇੱਕ ਵਿਅਕਤੀ ਦੀ ਲਾ+ਸ਼ ਪਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਇਸ ਦੌਰਾਨ ਪਿੰਡ ਦੀ ਪੰਚਾਇਤ ਅਤੇ ਮ੍ਰਿ+ਤ+ਕ ਦੀ ਪਤਨੀ ਬਲਜੀਤ ਕੌਰ ਨੇ ਲਾ+ਸ਼ ਦੀ ਪਛਾਣ ਆਪਣੇ ਪਤੀ ਅਮਰਜੀਤ ਸਿੰਘ ਵਜੋਂ ਕੀਤੀ।
ਧੀ ਦੇ ਕਤਲ ਤੋਂ ਬਾਅਦ ਖੁਦਕੁਸ਼ੀ ਦਾ ਸ਼ੱਕ..!
ਮੁੱਢਲੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਨੇ ਆਪਣੀ ਭੈਣ ਕੁਲਵੰਤ ਕੌਰ ਦੇ ਕਥਿਤ ਬਹਿਕਾਵੇ ਵਿੱਚ ਆ ਕੇ ਘਰ ਵਿੱਚ ਵੰਸ਼ ਅੱਗੇ ਵਧਾਉਣ ਲਈ ਪੁੱਤਰ ਨਾ ਹੋਣ ਦੀ ਗੱਲ ਨੂੰ ਲੈ ਕੇ ਆਪਣੀ ਇਕਲੌਤੀ ਧੀ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਧੀ ਦੇ ਕਤਲ ਤੋਂ ਬਾਅਦ ਨਮੋਸ਼ੀ ਕਾਰਨ ਉਸ ਨੇ ਖੁਦ+ਕੁਸ਼ੀ ਕੀਤੀ ਹੋ ਸਕਦੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।
ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਫੋਟੋ ਕੈਪਸ਼ਨ: ਮੁਲਜ਼ਮ ਅਮਰਜੀਤ ਸਿੰਘ ਅਤੇ ਮ੍ਰਿਤਕ ਧੀ ਇੰਦਰਪ੍ਰੀਤ ਕੌਰ ਦੀਆਂ ਫਾਈਲ ਫੋਟੋਆਂ।







