Prime Punjab Times

Latest news
ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ* ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਟਾਂਡਾ ਉੜਮੁੜ ਤੋਂ ਜਸਵੀਰ ਸਿੰਘ ਰਾਜਾ ਤੇ... ਫਿਰੌਤੀ ਕਾਲਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਬਟਾਲਾ ਵਾਸੀਆਂ ਦੀ ਵਧਾਈ ਚਿੰਤਾ, ਸ਼ਹਿਰ ਦੀ ਅਮਨ-ਸ਼ਾਂਤੀ ਲਈ ਬੋਹੜੀ ਮੰ... 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ, ਧਾਰਾ 138 ਐਨ.ਆਈ. ਐਕਟ ਦੇ ਲੰਬਿਤ ਮਾਮਲਿਆਂ ਦਾ ਹੋਵੇਗਾ ਨਿਪਟਾਰਾ ਮੀਰੀ ਪੀਰੀ ਗੱਤਕਾ ਅਖਾੜਾ ਗਰਨਾ ਸਾਹਿਬ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ
ADVERTISEMENT
You are currently viewing ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ

ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ

ਬਟਾਲਾ (ਅਵਿਨਾਸ਼ ਸ਼ਰਮਾ)

ਰਾਜ ਕੁਮਾਰ ਗੈਸ ਵਾਲੇ ਨੇ ਲੋੜਵੰਦ ਸ਼ਰਧਾਲੂਆਂ ਦਾ ਯਾਤਰਾ ਖ਼ਰਚਾ ਚੁੱਕਣ ਦਾ ਕੀਤਾ ਐਲਾਨ

:  ਦਾਰਾ ਸਲਾਮ, ਪ੍ਰੇਮ ਨਗਰ ਬਟਾਲਾ ਦੀ ਰਾਮ ਲੀਲ੍ਹਾ ਡਰਾਮਟਿਕ ਕਲੱਬ ਕਮੇਟੀ ਵੱਲੋਂ ਇਸ ਵਾਰ ਕਰਵਾਈ ਗਈ ਪਾਵਨ ਰਾਮਲੀਲਾ ਦੇ ਸਫ਼ਲ ਆਯੋਜਨ ਉਪਰੰਤ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਡਾਇਰੈਕਟਰ ਹੈਪੀ ਸ਼ਰਮਾ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਕਮੇਟੀ ਦੇ ਸਮੂਹ ਮੈਂਬਰਾਂ, ਕਲਾਕਾਰਾਂ ਅਤੇ ਰਾਮਲੀਲਾ ਦੇ ਆਯੋਜਨ ਵਿੱਚ ਆਪਣਾ ਕੀਮਤੀ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਭਗਵਾਨ ਸ੍ਰੀ ਰਾਮ ਦੇ ਪਾਵਨ ਜੀਵਨ, ਮਰਿਆਦਾ, ਤਿਆਗ, ਸੱਚਾਈ ਅਤੇ ਧਰਮ ਦੇ ਮਾਰਗ ਨੂੰ ਸਮਰਪਿਤ ਰਾਮਲੀਲਾ ਦੇ ਆਯੋਜਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਮੈਂਬਰਾਂ ਅਤੇ ਕਲਾਕਾਰਾਂ ਤੋਂ ਰਾਮਲੀਲਾ ਦੇ ਵੱਖ-ਵੱਖ ਪਹਿਲੂਆਂ ਬਾਰੇ ਫੀਡਬੈਕ ਪ੍ਰਾਪਤ ਕੀਤੀ ਗਈ ਅਤੇ ਇਸ ਗੱਲ ’ਤੇ ਚਰਚਾ ਹੋਈ ਕਿ ਆਯੋਜਨ ਦੌਰਾਨ ਜੇਕਰ ਕਿਤੇ ਕੋਈ ਕਮੀ ਜਾਂ ਊਣਤਾਈ ਰਹਿ ਗਈ ਹੋਵੇ ਤਾਂ ਉਸ ਨੂੰ ਕਿਸ ਤਰ੍ਹਾਂ ਦੂਰ ਕੀਤਾ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਧਾਰਮਿਕ ਮੰਚ ਨੂੰ ਹੋਰ ਵੀ ਪ੍ਰਭਾਵਸ਼ਾਲੀ ਅਤੇ ਯਾਦਗਾਰੀ ਬਣਾਇਆ ਜਾ ਸਕੇ।

ਇਸ ਮੌਕੇ ਰਾਮਲੀਲਾ ਦੇ ਆਯੋਜਨ ਦੌਰਾਨ ਹੋਈ ਆਮਦਨ ਅਤੇ ਖਰਚੇ ਦਾ ਹਿਸਾਬ-ਕਿਤਾਬ ਵੀ ਸਾਂਝਾ ਕੀਤਾ ਗਿਆ ਅਤੇ ਵਿੱਤੀ ਲੈਣ-ਦੇਣ ਬਾਰੇ ਪਾਰਦਰਸ਼ਤਾ ਨਾਲ ਵਿਚਾਰ ਕੀਤਾ ਗਿਆ। ਮੀਟਿੰਗ ਦੇ ਅਖੀਰ ਵਿੱਚ ਸਮੂਹ ਮੈਂਬਰਾਂ ਵੱਲੋਂ ਸ੍ਰੀ ਅਯੁੱਧਿਆ ਧਾਮ ਦੀ ਧਾਰਮਿਕ ਯਾਤਰਾ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਉਪਰੰਤ ਇਸ ਯਾਤਰਾ ਲਈ ਸਹਿਮਤੀ ਬਣੀ।

ਇਸ ਦੌਰਾਨ ਰਾਜ ਕੁਮਾਰ ਗੈਸ ਵਾਲੇ ਨੇ ਬਹੁਤ ਹੀ ਸ਼ਲਾਘਾਯੋਗ ਪਹਿਲਕਦਮੀ ਕਰਦਿਆਂ ਆਪਣੇ ਵੱਲੋਂ ਐਲਾਨ ਕੀਤਾ ਕਿ ਮੁਹੱਲਾ ਦਾਰਾ ਸਲਾਮ ਦੇ ਜਿਹੜੇ ਸ਼ਰਧਾਲੂ ਆਰਥਿਕ ਮਜਬੂਰੀ ਕਾਰਨ ਅਯੁੱਧਿਆ ਧਾਮ ਦੀ ਯਾਤਰਾ ਦਾ ਖਰਚਾ ਚੁੱਕਣ ਤੋਂ ਅਸਮਰੱਥ ਹਨ, ਉਨ੍ਹਾਂ ਦਾ ਪੂਰਾ ਯਾਤਰਾ ਖਰਚਾ ਉਹ ਬੜੇ ਪ੍ਰੇਮ, ਸ਼ਰਧਾ ਅਤੇ ਖੁਸ਼ੀ ਨਾਲ ਆਪਣੇ ਵੱਲੋਂ ਕਰਨਗੇ। ਉਨ੍ਹਾਂ ਦੀ ਇਸ ਦਰਿਆਦਿਲੀ ਅਤੇ ਧਾਰਮਿਕ ਸੇਵਾ ਦੀ ਭਾਵਨਾ ਦੀ ਹਾਜ਼ਰ ਮੈਂਬਰਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।

ਮੀਟਿੰਗ ਵਿੱਚ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਰਾਮਲੀਲਾ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ, ਮਾਤਾ-ਪਿਤਾ ਦੇ ਸਤਿਕਾਰ, ਭਰਾਤਰੀ ਪਿਆਰ, ਸੱਚਾਈ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦੇਣ ਵਾਲਾ ਪਵਿੱਤਰ ਮੰਚ ਹੈ। ਸਮੂਹ ਮੈਂਬਰਾਂ ਨੇ ਆਪਸੀ ਸਹਿਯੋਗ ਅਤੇ ਇਕਜੁੱਟਤਾ ਨਾਲ ਇਸ ਧਾਰਮਿਕ ਪਰੰਪਰਾ ਨੂੰ ਅੱਗੇ ਵੀ ਪੂਰੀ ਸ਼ਰਧਾ ਨਾਲ ਜਾਰੀ ਰੱਖਣ ਦਾ ਸੰਕਲਪ ਲਿਆ।