ਗੜ੍ਹਦੀਵਾਲਾ 2 ਨਵੰਬਰ (ਚੌਧਰੀ)
: ਬੀਤੇ ਹਫਤੇ 70 ਵੀਆਂ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ (ਅੰਡਰ ਇਲੈਵਨ) ਦਾ ਆਯੋਜਨ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਕੀਤਾ ਗਿਆ।ਜਿਸ ਵਿੱਚ ਬਲਾਕ ਟਾਂਡਾ 2 ਦੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈਡ ਟੀਚਰ ਅਤੇ ਬਲਾਕ ਨੋਡਲ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਲਸਟਰ ਧੁੱਗਾ ਕਲਾਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਖੇਡਾਂ ਵਿੱਚ ਦਬਦਬਾ ਕਾਇਮ ਰੱਖਿਆ ਹੈ। ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ ਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹਨਾਂ ਖੇਡ ਮੁਕਾਬਲਿਆਂ ਵਿੱਚ ਕਬੱਡੀ ਸਰਕਲ ਸਟਾਈਲ (ਲੜਕੇ) ਨੇ ਜਿਲ੍ਹੇ ਵਿੱਚ ਪਹਿਲਾ ਸਥਾਨ ਤੇ ਰੱਸਾ ਕਸੀ ਲੜਕੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਨੇ ਅਥਲੈਟਿਕਸ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਦੇ ਤਹਿਤ ਸ਼ਾਟ ਪੁੱਟ ਲੜਕੀਆਂ ਵਿੱਚੋਂ ਜਿਲ੍ਹੇ ਵਿੱਚੋਂ ਪਹਿਲਾ ਸਥਾਨ ,ਰਿਲੇਅ ਲੜਕੇ ਦੂਸਰਾ ਸਥਾਨ ਅਤੇ 200 ਮੀਟਰ ਲੜਕੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ।
ਸੀ ਐਚ ਟੀ ਅਤੇ ਖੇਡ ਇੰਚਾਰਜ ਬਲਾਕ ਟਾਂਡਾ 2 ਗੁਰਦੀਪ ਸਿੰਘ ਨੇ ਕਿਹਾ ਕਿ ਇਹ ਸਫਲਤਾ ਕੋਚ ਤੇ ਅਧਿਆਪਕ ਪ੍ਰਿੰਸ ਪਲਿਆਲ ਗੜਦੀਵਾਲਾ ਅਤੇ ਸਮੂਹ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸੀਐਚਟੀ ਸੰਜੀਵ ਕੁਮਾਰ ਸੀਐਚਟੀ ਮੈਡਮ ਮਨਜੀਤ ਕੌਰ ਮੈਡਮ ਅਮਨਦੀਪ ਕੌਰ, ਹੈਡ ਟੀਚਰ ਰਵਿੰਦਰਜੀਤ ਸਿੰਘ ਅਧਿਆਪਕ ਸੰਦੀਪ ਸਿੰਘ, ਸੰਜੀਵ ਕੁਮਾਰ ,ਪ੍ਰਦੀਪ ਕੁਮਾਰ , ਦਵਿੰਦਰ ਹੁਸ਼ਿਆਰਪੁਰ,ਰਾਜਨ ਕੰਬੋਜ, ਬਲਜੀਤ ਸਿੰਘ, ਮੇਜਰ ਸਿੰਘ ,ਨੀਰਜ ਕੁਮਾਰ ਆਦਿ ਹਾਜ਼ਰ ਸਨ।







