Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 2 ਨਵੰਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਅਤੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਵਿਖੇ ਐਨ.ਐੱਸ.ਐੱਸ. ਯੂਨਿਟ ਵੱਲੋਂ ਲਗਾਏ ਗਏ ਦੋ ਰੋਜ਼ਾ ਕੈਂਪ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ। ਕੈਂਪ ਦੇ ਦੂਜੇ ਦਿਨ ਸਵੇਰੇ 4 ਵਜੇ ਐਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਕਾਲਜ ਤੋਂ ਗੁਰਦੁਆਰਾ ਦੇਹਲਾਂ ਸਾਹਿਬ ਵਿਖੇ ਪੰਨਵਾਂ, ਤੱਕ ਪੈਦਲ ਯਾਤਰਾ ਕੀਤੀ ਗਈ। ਉੱਥੇ ਪਹੁੰਚ ਕੇ ਵਲੰਟੀਅਰਾਂ ਨੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਬੂਟਿਆਂ ਦੀ ਸਫ਼ਾਈ ਕਰਕੇ ਵਾਤਾਵਰਣ ਦੀ ਸਾਂਭ-ਸੰਭਾਲ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਸਾਰੇ ਵਲੰਟੀਅਰ ਵਾਪਸ ਕਾਲਜ ਪਹੁੰਚੇ। ਸਵੇਰੇ 7 ਵਜੇ ਕਾਲਜ ਵਿਖੇ ਪ੍ਰਿੰਸੀਪਲ ਡਾ. ਮਾਨਵ ਸੈਣੀ ਵੱਲੋਂ ਯੋਗਾ ਸੈਸ਼ਨ ਸ਼ੁਰੂ ਕਰਵਾਇਆ ਗਿਆ, ਜਿਸ ਵਿੱਚ ਐਨ.ਐੱਸ.ਐੱਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ, ਨਗਰ ਕੌਂਸਲ ਪ੍ਰਧਾਨ ਸਰਦਾਰ ਸੋਨੂੰ ਖਾਲਸਾ, ਐਮ.ਸੀ. ਠਾਕੁਰ ਬਲਦੇਵ ਸਿੰਘ ਅਤੇ ਐਮ.ਸੀ. ਪ੍ਰਦੀਪ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਨੇ ਐਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਉਂਦੇ ਹੋਏ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਆਪਣੇ ਸੰਬੋਧਨ ਵਿੱਚ ਐਨ.ਐੱਸ.ਐੱਸ. ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਵਲੰਟੀਅਰਾਂ ਨੂੰ ਭਵਿੱਖ ਵਿੱਚ ਵੀ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਕੁਮਾਰ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਪਤੀ ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨਾਂ ਵੱਲੋਂ ਐਨ.ਐੱਸ.ਐੱਸ. ਵਲੰਟੀਅਰਾਂ ਨੂੰ ਉਨ੍ਹਾਂ ਦੀ ਭਾਗੀਦਾਰੀ ਅਤੇ ਸੇਵਾਵਾਂ ਲਈ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਐਨ.ਐੱਸ.ਐੱਸ. ਨੋਡਲ ਅਫ਼ਸਰ ਨੇ ਦੋ ਰੋਜ਼ਾ ਕੈਂਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕੈਂਪ ਨੂੰ ਸਫਲ ਬਣਾਉਣ ਲਈ ਸਾਰੇ ਵਲੰਟੀਅਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ, ਸਹਿਯੋਗ, ਸਿਹਤ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਸੀ। ਉਨ੍ਹਾਂ ਨੇ ਵਿਸ਼ੇਸ਼ ਮਹਿਮਾਨਾਂ, ਕਾਲਜ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਵੀ ਕੀਤਾ।

ਫੋਟੋ ਕੈਪਸ਼ਨ : ਐਨ.ਐਸ.ਐਸ ਵਲੰਟੀਅਰਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਨਿਤ ਕਰਦੇ ਹੋਏ ਸਰਦਾਰ ਕਰਮਵੀਰ ਸਿੰਘ ਘੁੰਮਣ, ਪ੍ਰਿੰਸਿਪਲ ਡਾ. ਮਾਨਵ ਸੈਣੀ, ਨੋਡਲ ਅਫ਼ਸਰ ਰਾਜੇਸ਼ ਕੁਮਾਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ।