Prime Punjab Times

Latest news
*ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ ‘ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ

ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ ‘ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ

ਗੜ੍ਹਦੀਵਾਲਾ 4 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਮੈਡਮ ਜਤਿੰਦਰ ਕੌਰ ਵੱਲੋਂ ਵਿਦਿਆਰਥੀਆਂ ਵਿੱਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਖ਼ੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸੁੰਦਰ ਅਤੇ ਪ੍ਰਭਾਵਸ਼ਾਲੀ ਚਾਰਟ ਤਿਆਰ ਕੀਤੇ। ਵਿਦਿਆਰਥੀਆਂ ਨੇ ਆਪਣੇ ਚਾਰਟਾਂ ਰਾਹੀਂ “ਖ਼ੂਨਦਾਨ ਮਹਾਂਦਾਨ”, “ਖ਼ੂਨਦਾਨ ਕਰੋ, ਜ਼ਿੰਦਗੀਆਂ ਬਚਾਓ” ਅਤੇ “ਤੁਹਾਡਾ ਖ਼ੂਨਦਾਨ ਕਿਸੇ ਲਈ ਜੀਵਨਦਾਨ”ਵਰਗੇ ਪ੍ਰੇਰਨਾਦਾਇਕ ਸੰਦੇਸ਼ ਦਿੱਤੇ। ਇਸ ਮੁਕਾਬਲੇ ਵਿੱਚ ਜਸਪਿੰਦਰ ਕੌਰ ਨੇ ਪਹਿਲਾ ਸਥਾਨ, ਗੁਰਨੂਪ ਕੌਰ ਨੇ ਦੂਸਰਾ ਸਥਾਨ , ਖੁਸ਼ੀ ਅਤੇ ਅੰਕਿਤਾ ਦੇਵੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖ਼ੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ। ਯੋਗ ਅਤੇ ਸਿਹਤਮੰਦ ਵਿਅਕਤੀਆਂ ਵੱਲੋਂ ਕੀਤਾ ਗਿਆ ਖ਼ੂਨਦਾਨ ਲੋੜਵੰਦ ਮਰੀਜ਼ਾਂ ਲਈ ਜੀਵਨ ਰੱਖਿਅਕ ਸਾਬਤ ਹੋ ਸਕਦਾ ਹੈ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਮਨੁੱਖਤਾ ਦੀ ਸੇਵਾ, ਸਮਾਜਿਕ ਜ਼ਿੰਮੇਵਾਰੀ ਅਤੇ ਦੂਜਿਆਂ ਦੀ ਮਦਦ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਰੈੱਡ ਰਿਬਨ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਰਚਨਾਤਮਕਤਾ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਮਾਜਿਕ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ।