ਦਸੂਹਾ 4 ਨਵੰਬਰ (ਚੌਧਰੀ)
: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਅਤੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਵਿਖੇ ਆਈ.ਸੀ.ਟੀ. ਅਕੈਡਮੀ ਦੇ ਸਹਿਯੋਗ ਨਾਲ 27 ਤੋਂ 31 ਅਕਤੂਬਰ ਤੱਕ ਡਿਜੀਟਲ ਮਾਰਕੀਟਿੰਗ ਸਬੰਧੀ ਆਯੋਜਿਤ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਦੌਰਾਨ ਆਈ.ਸੀ.ਟੀ. ਅਕੈਡਮੀ, ਤਾਮਿਲਨਾਡੂ ਤੋਂ ਆਏ ਸੀਨੀਅਰ ਟੈਕਨੀਕਲ ਟ੍ਰੇਨਰ ਮਿ. ਸਚਿਨ ਸੈਂਗਰ ਵੱਲੋਂ ਫੈਕਲਟੀ ਮੈਂਬਰਾਂ ਨੂੰ ਡਿਜੀਟਲ ਮਾਰਕੀਟਿੰਗ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਅਤੇ ਵਿਹਾਰਕ ਜਾਣਕਾਰੀ ਗਈ। ਉਨ੍ਹਾਂ ਨੇ ਫੈਕਲਟੀ ਮੈਂਬਰਾਂ ਨੂੰ ਕਿਊ.ਆਰ. ਕੋਡ ਜਨਰੇਟ ਕਰਨਾ, ਆਪਣੀ ਵੈੱਬਸਾਈਟ ਬਣਾਉਣਾ, ਬਲੌਗਿੰਗ ਕਰਨਾ ਅਤੇ ਡਿਜੀਟਲ ਪਲੇਟਫਾਰਮਾਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਨਾ ਸਿਖਾਇਆ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਮਾਰਕੀਟਿੰਗ, ਆਨਲਾਈਨ ਪ੍ਰਚਾਰ ਅਤੇ ਡਿਜੀਟਲ ਮਾਰਕੀਟਿੰਗ ਦੀਆਂ ਆਧੁਨਿਕ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸਿਖਲਾਈ ਦੌਰਾਨ ਫੈਕਲਟੀ ਮੈਂਬਰਾਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਨਵੀਆਂ ਤਕਨੀਕਾਂ ਨੂੰ ਵਿਹਾਰਕ ਤੌਰ ’ਤੇ ਸਿੱਖਿਆ, ਜਿਸ ਨਾਲ ਉਨ੍ਹਾਂ ਦੇ ਤਕਨੀਕੀ ਗਿਆਨ ਅਤੇ ਹੁਨਰਾਂ ਵਿੱਚ ਵਾਧਾ ਹੋਇਆ। ਇਸ ਮੌਕੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਅਧਿਆਪਕਾਂ ਲਈ ਨਵੀਆਂ ਤਕਨੀਕਾਂ ਅਤੇ ਡਿਜੀਟਲ ਸਾਧਨਾਂ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਅਜਿਹੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਤਕਨੀਕੀ ਯੋਗਤਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਤਾਮਿਲਨਾਡੂ ਤੋਂ ਆਏ ਆਈ.ਸੀ.ਟੀ. ਅਕੈਡਮੀ ਦੇ ਸੀਨੀਅਰ ਟੈਕਨੀਕਲ ਟ੍ਰੇਨਰ ਮਿ. ਸਚਿਨ ਸੈਂਗਰ ਦਾ ਧੰਨਵਾਦ ਕੀਤਾ ਅਤੇ ਆਈ.ਸੀ.ਟੀ. ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਿਜੀਟਲ ਮਾਰਕੀਟਿੰਗ ਅੱਜ ਦੇ ਸਮੇਂ ਦੀ ਇੱਕ ਮਹੱਤਵਪੂਰਨ ਲੋੜ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਫੈਕਲਟੀ ਮੈਂਬਰਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਬਹੁਤ ਲਾਹੇਵੰਦ ਹਨ। ਉਨ੍ਹਾਂ ਨੇ ਕਿਹਾ ਕਿ ਵੈੱਬਸਾਈਟ ਬਣਾਉਣ, ਕਿਊ.ਆਰ. ਕੋਡ ਜਨਰੇਟ ਕਰਨ ਅਤੇ ਬਲੌਗਿੰਗ ਵਰਗੇ ਵਿਹਾਰਕ ਹੁਨਰ ਅਧਿਆਪਨ ਅਤੇ ਪੇਸ਼ੇਵਰ ਕਾਰਜਾਂ ਵਿੱਚ ਵੀ ਸਹਾਇਕ ਸਾਬਤ ਹੋਣਗੇ। ਅੰਤ ਵਿੱਚ, ਇਹ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਕਾਲਜ ਦੇ ਸਾਰੇ ਵਿਭਾਗਾਂ ਦੇ ਮੁਖੀ ਅਤੇ ਸਮੂਹ ਫੈਕਲਟੀ ਮੈਂਬਰ ਮੌਜੂਦ ਸਨ।
ਫੋਟੋ ਕੈਪਸ਼ਨ : ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੇ ਮੌਕੇ ਸੀਨੀਅਰ ਟੈਕਨੀਕਲ ਟ੍ਰੇਨਰ ਮਿ. ਸਚਿਨ ਸੈਂਗਰ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।







