Prime Punjab Times

Latest news
ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ

ਹੁਸ਼ਿਆਰਪੁਰ, 5 ਨਵੰਬਰ(ਪ੍ਰਾਈਮ ਪੰਜਾਬ ਟਾਈਮਜ) 

: ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 4 ਨਵੰਬਰ ਨੂੰ ਬਲਾਕ ਮਾਹਿਲਪੁਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ।
ਇਸ ਮੁਹਿੰਮ ਦੌਰਾਨ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ, ਦਿੱਲੀ ਇੰਟਰਨੈਸ਼ਨਲ ਸਕੂਲ ਜੂਨੀਅਰ ਵਿੰਗ ਮਾਹਿਲਪੁਰ ਅਤੇ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਦੀਆਂ ਬੱਸਾਂ ਸਮੇਤ ਜ਼ਿਲ੍ਹੇ ਵਿੱਚ ਕੁੱਲ 38 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ 13 ਬੱਸਾਂ ਦੇ ਚਲਾਨ ਕੱਟੇ ਗਏ।
ਜਾਂਚ ਦੌਰਾਨ ਕੁਝ ਬੱਸਾਂ ਵਿੱਚ ਫਸਟ ਏਡ ਕਿੱਟਾਂ ਦੀ ਮਿਆਦ ਖ਼ਤਮ ਹੋਣ, ਅੱਗ ਬੁਝਾਊ ਯੰਤਰਾਂ ਦੀ ਘਾਟ, ਸਟਾਪ ਸਾਈਨ ਨਾ ਹੋਣ, ਸੀਸੀਟੀਵੀ ਕੈਮਰੇ ਉਪਲਬੱਧ ਨਾ ਹੋਣ ਅਤੇ ਸ਼ੀਸ਼ਿਆਂ ਵਿੱਚ ਤਰੇੜਾਂ ਵਰਗੀਆਂ ਕਮੀਆਂ ਪਾਈਆਂ ਗਈਆਂ। ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਅਤੇ ਵਿਵਸਥਾਵਾਂ ਬਾਰੇ ਜਾਗਰੂਕ ਵੀ ਕੀਤਾ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਸਾਰੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਸ ਚਾਲਕਾਂ ਦਾ ਸਮੇਂ-ਸਮੇਂ ‘ਤੇ ਮੈਡੀਕਲ ਚੈੱਕਅੱਪ ਕਰਵਾਇਆ ਜਾਵੇ ਅਤੇ ਬੱਸ ਚਾਲਕਾਂ ਤੇ ਅਟੈਂਡੈਂਟਾਂ ਲਈ ਨਿਰਧਾਰਤ ਵਰਦੀ ਪਹਿਨਣੀ ਲਾਜ਼ਮੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦੇ ਬੱਸ ਵਿੱਚ ਚੜ੍ਹਨ ਅਤੇ ਉਤਰਨ ਸਮੇਂ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਸੜਕ ਪਾਰ ਕਰਵਾਉਂਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ। ਜਾਂਚ ਦੌਰਾਨ ਪਾਈਆਂ ਗਈਆਂ ਸਾਰੀਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰਣਜੀਤ ਕੌਰ ਅਤੇ ਗੁਰਜੋਤ ਸਿੰਘ, ਪੁਲਿਸ ਵਿਭਾਗ ਤੋਂ ਸੁਖਵਿੰਦਰ ਸਿੰਘ ਅਤੇ ਸਿੱਖਿਆ ਵਿਭਾਗ ਤੋਂ ਹਰਜਿੰਦਰ ਪਾਲ ਸਿੰਘ ਸਮੇਤ ਪੂਰੀ ਟੀਮ ਮੌਜੂਦ ਰਹੀ।
ਟਾਸਕ ਫੋਰਸ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਜਾਂਚ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਲਗਾਤਾਰ ਜਾਰੀ ਰਹੇਗੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।