ਗੜ੍ਹਦੀਵਾਲਾ 7 ਨਵੰਬਰ (ਚੌਧਰੀ)
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਰੰਗੋਲੀ ਬਣਾਉਣ ਅਤੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ।
ਰੰਗੋਲੀ ਮੁਕਾਬਲੇ ਵਿੱਚ ਸਕੂਲ ਦੇ ਚਾਰ ਹਾਊਸ ਗੰਗਾ ਹਾਉਸ, ਯਮੁਨਾ ਹਾਊਸ, ਰਾਵੀ ਹਾਊਸ ਅਤੇ ਸਤਲੁਜ ਹਾਊਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਅਤੇ ਸੁੰਦਰ ਡਿਜ਼ਾਈਨਾਂ ਰਾਹੀਂ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਦੇ ਨਾਲ ਹੀ ਜਮਾਤ ਤੀਜੀ ਤੇ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਕਾਰਡ ਮੇਕਿੰਗ ਗਤੀਵਿਧੀ ਕਰਵਾਈ ਗਈ। ਬੱਚਿਆਂ ਨੇ ਰੰਗ-ਬਿਰੰਗੇ ਕਾਗਜ਼ਾਂ ਅਤੇ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਕਾਰਡ ਤਿਆਰ ਕੀਤੇ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਪਨਾਸ਼ਕਤੀ ਅਤੇ ਰਚਨਾਤਮਕ ਹੁਨਰ ਦਿਖਾਉਣ ਦਾ ਮੌਕਾ ਮਿਲਿਆ।
ਰੰਗੋਲੀ ਮੁਕਾਬਲੇ ਦੇ ਨਤੀਜਿਆਂ ਚ ਯਮੁਨਾ ਹਾਊਸ ਨੇ ਪਹਿਲਾ ਸਥਾਨ, ਸਤਲੁਜ ਹਾਊਸ ਨੇ ਦੂਜਾ ਸਥਾਨ, ਰਾਵੀ ਹਾਊਸ ਨੇ ਤੀਜਾ ਸਥਾਨ ਤੇ ਗੰਗਾ ਹਾਊਸ ਨੇ ਚੌਥਾ ਸਥਾਨ ਹਾਸਲ ਕੀਤਾ ਹੈ।
ਸਕੂਲ ਦੇ ਪ੍ਰਿੰਸੀਪਲ ਸਾਹਿਬ ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਭਾਗੀਦਾਰਾਂ ਦੀ ਹੰਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।







