Prime Punjab Times

Latest news
ਸਵਰਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ 'ਤੇ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਲਗਾਏ ਪੌਦੇ ਅਤੇ 10 ਨਵੰਬਰ ਨੂੰ ... ਡਾ. ਸ਼ਬਨਮ ਕੌਰ ਜੀ ਦੀ ਯਾਦ 'ਚ KMS ਕਾਲਜ ਦਸੂਹਾ ਵੱਲੋਂ 10 ਨਵੰਬਰ ਨੂੰ ਪਹਿਲਾ ਸਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ :... DAV ਪਬਲਿਕ ਸਕੂਲ 'ਚ ਕਰਵਾਏ ਗਏ ਰੰਗੋਲੀ ਅਤੇ ਕਾਰਡ ਮੇਕਿੰਗ ਮੁਕਾਬਲੇ *आप सरकार के कुशासन में धान खरीद पर कटौती और अदायगी पर किसानों का हो रहा व्यापक शोषण : संजीव मन्हास* ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ...
ADVERTISEMENT
You are currently viewing ਸਵਰਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ ‘ਤੇ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਲਗਾਏ ਪੌਦੇ ਅਤੇ 10 ਨਵੰਬਰ ਨੂੰ ਲਗਾਏ ਜਾਣ ਵਾਲੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜਾ

ਸਵਰਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ ‘ਤੇ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਲਗਾਏ ਪੌਦੇ ਅਤੇ 10 ਨਵੰਬਰ ਨੂੰ ਲਗਾਏ ਜਾਣ ਵਾਲੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜਾ

ਦਸੂਹਾ 9 ਨਵੰਬਰ (ਚੌਧਰੀ) 

: ਕੇ.ਐਮ.ਐਸ. ਕਾਲਜ ਦਸੂਹਾ ਦੇ ਸਾਬਕਾ ਹੋਣਹਾਰ ਪ੍ਰਿੰਸੀਪਲ ਸਵਰਗੀ ਡਾ. ਸ਼ਬਨਮ ਕੌਰ ਜੀ ਨੂੰ ਹਰੀ ਭਰਿ ਸ਼ਰਧਾਂਜਲੀ ਦਿੰਦਿਆਂ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਵੱਲੋਂ ਅੱਜ ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਕਾਲਜ ਕੈਂਪਸ ਵਿੱਚ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੀ ਅਗਵਾਈ ਡਾ. ਮਨਾਵ ਸੈਣੀ ਨੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਕੀਤੀ। ਇਸ ਮੌਕੇ ਕੈਂਪਸ ਵਿੱਚ ਫਲਦਾਰ, ਛਾਂਦਾਰ ਅਤੇ ਔਸ਼ਧੀ ਗੁਣਾਂ ਵਾਲੇ ਵੱਖ-ਵੱਖ ਪੌਦੇ ਲਗਾਏ ਗਏ।

ਡਾ. ਮਨਾਵ ਸੈਣੀ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸਵਰਗੀ ਡਾ. ਸ਼ਬਨਮ ਕੌਰ ਕੁਦਰਤ ਪ੍ਰੇਮੀ ਸਨ ਅਤੇ ਉਹ ਹਮੇਸ਼ਾ ਸਿੱਖਿਆ ਨੂੰ ਵਾਤਾਵਰਣ ਦੀ ਜ਼ਿੰਮੇਵਾਰੀ ਨਾਲ ਜੋੜਨ ਵਿੱਚ ਵਿਸ਼ਵਾਸ ਰੱਖਦੇ ਸਨ। “ਉਨ੍ਹਾਂ ਨੂੰ ਯਾਦ ਕਰਨ ਦਾ ਸਭ ਤੋਂ ਵਧੀਆ ਤਰੀਕਾ ਉਨ੍ਹਾਂ ਦੇ ਦੱਸੇ ਹੋਏ ਰਾਹ ‘ਤੇ ਚੱਲਣਾ ਹੈ। ਇੱਕ ਰੁੱਖ ਲਗਾਉਣਾ ਇੱਕ ਭਵਿੱਖ ਲਗਾਉਣਾ ਹੈ। ਇਹ ਪੌਦਾ ਵੱਡਾ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਛਾਂ, ਆਕਸੀਜਨ ਅਤੇ ਜੀਵਨ ਦਿੰਦਾ ਰਹੇਗਾ, ਜਿਵੇਂ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਰਾਹ ਦਿਖਾਉਂਦੀਆਂ ਰਹਿਣਗੀਆਂ।”

ਉਨ੍ਹਾਂ ਕਿਹਾ ਕਿ ਇਹ ਪੌਦੇ ਲਗਾਉਣਾ ਸਿਰਫ਼ ਸ਼ਰਧਾਂਜਲੀ ਹੀ ਨਹੀਂ ਸਗੋਂ ‘ਕਰਮ, ਮਿਹਨਤ, ਸੇਵਾ’ ਦੀ ਭਾਵਨਾ ਤਹਿਤ ਹਰੇ-ਭਰੇ ਅਤੇ ਸਾਫ਼-ਸੁਥਰੇ ਵਾਤਾਵਰਣ ਪ੍ਰਤੀ ਕੇ.ਐਮ.ਐਸ. ਪਰਿਵਾਰ ਦੀ ਵਚਨਬੱਧਤਾ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸਵਰਗੀ ਡਾ. ਸ਼ਬਨਮ ਕੌਰ ਜੀ ਦੀ ਯਾਦ ਵਿੱਚ 10 ਨਵੰਬਰ ਨੂੰ ਕਾਲਜ ਕੈਂਪਸ ਵਿੱਚ ਲਗਾਏ ਜਾ ਰਹੇ ਪਹਿਲੇ ਸਲਾਨਾ ਖੂਨਦਾਨ ਅਤੇ ਰੁਟੀਨ ਸਿਹਤ ਜਾਂਚ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਖੂਨਦਾਨ ਤੋਂ ਇਲਾਵਾ ਅੱਖਾਂ, ਦੰਦਾਂ, ਆਮ ਸਿਹਤ ਅਤੇ ਖੂਨ ਦੀਆਂ ਜਾਂਚਾਂ ਕੀਤੀਆਂ ਜਾਣਗੀਆਂ, ਜੋ ਕਿ ਕਾਲਜ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਵੱਲੋਂ ਕੀਤੀਆਂ ਜਾਣਗੀਆਂ। ਲੋੜਵੰਦਾਂ ਨੂੰ ਦਵਾਈਆਂ, ਐਨਕਾਂ ਅਤੇ ਦੰਦਾਂ ਦੀਆਂ ਬੱਤੀਆਂ ਮੁਫ਼ਤ ਦਿੱਤੀਆਂ ਜਾਣਗੀਆਂ।

ਡਾ. ਸੈਣੀ ਨੇ ਦਸੂਹਾ ਅਤੇ ਆਸ-ਪਾਸ ਦੇ ਇਲਾਕੇ ਦੇ ਸਾਰੇ ਨਾਗਰਿਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਸਹੂਲਤ ਦਾ ਲਾਭ ਉਠਾਉਣ।

ਫੋਟੋ ਕੈਪਸ਼ਨ : ਕੇ.ਐਮ.ਐੱਸ. ਕਾਲਜ ਦੇ ਪ੍ਰਿੰਸੀਪਲ ਡ. ਮਾਨਵ ਸੈਣੀ ਪੌਦੇ ਲਗਾਂਦੇ ਹੋਏ ।