Prime Punjab Times

Latest news
ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਪੰਜਾਬ 'ਚ ਗੜ੍ਹਦੀਵਾਲਾ ਸਮੇਤ 104 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕ... ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਵਿਰੁੱਧ ਸਰਕਾਰ ’ਤੇ ਵਰ੍ਹੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, 13 ਨਵੰਬਰ ਨੂੰ.... ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਕੱਲ੍ਹ ਹੋਵੇਗਾ ਤਿੰਨ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅੰਗਰੇਜ਼ੀ ਵਿਭਾਗ ਵੱਲੋਂ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

ਹੁਸ਼ਿਆਰਪੁਰ, 10 ਨਵੰਬਰ (ਪ੍ਰਾਈਮ ਪੰਜਾਬ ਟਾਈਮਜ) 

: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਜਨਵਰੀ, 2027 ਤੱਕ ਲਾਗੂ ਰਹਿਣਗੇ।