Prime Punjab Times

Latest news
ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਪੀ.ਸੀ.ਐਸ.ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਸੰਭਾਲਿਆ ਏ.ਡੀ.ਸੀ. ਦਸੂਹਾ ਵਜੋਂ ਅਹੁਦਾ ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰ... ਪੁਲਿਸ ਵਲੋਂ ਅਪਰਾਧਿਕ ਗਿਰੋਹ ਅਤੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਵੋਟਰ ਸੂਚੀ ਦੀ ਕਰਵਾਈ ਮੁੱਢਲੀ ਪ੍ਰਕਾਸ਼ਨਾ, ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ : ਜ਼ਿਲ੍ਹਾ ਚੋਣ ਅਫ਼ਸਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਓ-ਸੈਵਨ ਸਰਵਿਸਿਜ਼ ਨਾਲ ਸਮਝੌਤਾ ਪੱਤਰ ਤੇ ਹਸਤਾਖ਼ਰ ਗੜਦੀਵਾਲਾ 'ਚ ਹੋਈ ਕਾਂਗਰਸ ਪਾਰਟੀ ਦੀ ਅਹਿਮ ਬੈਠਕ, ਜ਼ਿਲ੍ਹਾ, ਬਲਾਕ ਤੇ ਸ਼ਹਿਰੀ ਪੱਧਰ ਤੇ ਨਵੇਂ ਆਹੁਦੇਦਾਰ ਨਿਯੁਕਤ ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਓ-ਸੈਵਨ ਸਰਵਿਸਿਜ਼ ਨਾਲ ਸਮਝੌਤਾ ਪੱਤਰ ਤੇ ਹਸਤਾਖ਼ਰ

ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਓ-ਸੈਵਨ ਸਰਵਿਸਿਜ਼ ਨਾਲ ਸਮਝੌਤਾ ਪੱਤਰ ਤੇ ਹਸਤਾਖ਼ਰ

ਗੜ੍ਹਦੀਵਾਲਾ 12 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਉਦਯੋਗਿਕ ਅਤੇ ਅਕਾਦਮਿਕ ਖੇਤਰ ਦੇ ਸੰਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਓ-ਸੈਵਨ ਸਰਵਿਸਿਜ਼, ਹੁਸ਼ਿਆਰਪੁਰ (ਮੁੱਖ ਸ਼ਾਖਾ ਜਲੰਧਰ) ਨਾਲ ਸਮਝੌਤਾ ਪੱਤਰ ਤੇ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਧਾਂਤਕ ਗਿਆਨ ਦੇ ਨਾਲ-ਨਾਲ ਉਦਯੋਗਿਕ ਖੇਤਰ ਦਾ ਵਿਹਾਰਕ ਤਜ਼ਰਬਾ ਪ੍ਰਦਾਨ ਕਰਨਾ ਹੈ। ਇਸ ਸਾਂਝੇਦਾਰੀ ਰਾਹੀਂ ਵਿਦਿਆਰਥੀਆਂ ਲਈ ਹੁਨਰ ਵਿਕਾਸ, ਉਦਯੋਗਿਕ ਜਾਣਕਾਰੀ, ਪੇਸ਼ੇਵਰ ਯੋਗਤਾ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਉਪਰਾਲਾ ਵਿਦਿਆਰਥੀਆਂ ਨੂੰ ਆਈ.ਟੀ. ਖੇਤਰ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕੀਤੀ ਗਈ ਇਹ ਪਹਿਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਅਤੇ ਰੁ‍ਜ਼ਗਾਰ ਮੁੱਖੀ ਮੌਕੇ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।