ਦਸੂਹਾ/ਹੁਸ਼ਿਆਰਪੁਰ, 12 ਨਵੰਬਰ (ਚੌਧਰੀ)
ਦਸੂਹਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਰੋਜ਼ਾਨਾ ਦੇ ਕੰਮਾਂ ਲਈ ਨਹੀਂ ਆਉਣਾ ਪਵੇਗਾ ਹੁਸ਼ਿਆਰਪੁਰ : ਅਮਨਦੀਪ ਕੌਰ ਘੁੰਮਣ
: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਸੂਹਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਦਸੂਹਾ ਵਿਖੇ ਏ.ਡੀ.ਸੀ. ਦੀ ਤਾਇਨਾਤੀ ਕਰ ਦਿੱਤੀ ਗਈ ਹੈ ਜਿਸ ਤਹਿਤ 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਵਧੀਕ ਡਿਪਟੀ ਕਮਿਸ਼ਨਰ, ਦਸੂਹਾ ਵਜੋਂ ਅਹੁਦਾ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਦਸੂਹਾ, ਮੁਕੇਰੀਆਂ, ਤਲਵਾੜਾ, ਹਾਜੀਪੁਰ ਅਤੇ ਟਾਂਡਾ ਆਦਿ ਖੇਤਰਾਂ ਦੇ ਵਸਨੀਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਲਈ ਹੁਣ ਹੁਸ਼ਿਆਰਪੁਰ ਨਹੀਂ ਜਾਣਾ ਪਿਆ ਕਰੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੋਜ਼ਾਨਾ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ, ਜਿਨ੍ਹਾਂ ਵਿਚ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ, ਪੈਨਸ਼ਨਾਂ ਆਦਿ ਦੇ ਮਾਮਲੇ, ਫ਼ਸਲਾਂ ਦੀ ਖਰੀਦ, ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਅਤੇ ਲੋਕ ਮਸਲੇ ਸ਼ਾਮਲ ਹਨ, ਦਸੂਹਾ ਵਿਖੇ ਹੀ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼਼ਤਰ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿਚ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਕੰਮ ਪੂਰਨ ਤੌਰ ’ਤੇ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ ਜਿਸ ਦੀ ਲੋਕਾਂ ਨੂੰ ਬੇਹੱਦ ਸਹੂਲਤ ਹੋਵੇਗੀ।
—
ਕੈਪਸ਼ਨ : ਪੀ.ਸੀ.ਐਸ. ਅਧਿਕਾਰੀ ਅਮਨਦੀਪ ਕੌਰ ਘੁੰਮਣ।







