Prime Punjab Times

Latest news
ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਪੀ.ਸੀ.ਐਸ.ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਸੰਭਾਲਿਆ ਏ.ਡੀ.ਸੀ. ਦਸੂਹਾ ਵਜੋਂ ਅਹੁਦਾ ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰ... ਪੁਲਿਸ ਵਲੋਂ ਅਪਰਾਧਿਕ ਗਿਰੋਹ ਅਤੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਵੋਟਰ ਸੂਚੀ ਦੀ ਕਰਵਾਈ ਮੁੱਢਲੀ ਪ੍ਰਕਾਸ਼ਨਾ, ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ : ਜ਼ਿਲ੍ਹਾ ਚੋਣ ਅਫ਼ਸਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਓ-ਸੈਵਨ ਸਰਵਿਸਿਜ਼ ਨਾਲ ਸਮਝੌਤਾ ਪੱਤਰ ਤੇ ਹਸਤਾਖ਼ਰ ਗੜਦੀਵਾਲਾ 'ਚ ਹੋਈ ਕਾਂਗਰਸ ਪਾਰਟੀ ਦੀ ਅਹਿਮ ਬੈਠਕ, ਜ਼ਿਲ੍ਹਾ, ਬਲਾਕ ਤੇ ਸ਼ਹਿਰੀ ਪੱਧਰ ਤੇ ਨਵੇਂ ਆਹੁਦੇਦਾਰ ਨਿਯੁਕਤ ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼

ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼

ਹੁਸ਼ਿਆਰਪੁਰ 12 ਨਵੰਬਰ (ਪ੍ਰਾਈਮ ਪੰਜਾਬ ਟਾਈਮਜ) 

ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਦੋਵਾਂ ਸੂਬਿਆਂ ਦੇ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਦੇ ਆਪਸੀ ਤਾਲਮੇਲ ਅਤੇ ਸਹਿਯੋਗ ਦੀ ਲੋੜ ’ਤੇ ਜ਼ੋਰ

 : ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਨਵੀਨ ਸਿੰਗਲਾ ਨੇ ਅੱਜ ਇਥੇ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਉਂਦੇ ਦਿਨਾਂ ਵਿਚ ਚੌਕਸੀ ਅਤੇ ਸੁਰੱਖਿਆਂ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ।
ਸਥਾਨਕ ਪੁਲਿਸ ਲਾਈਨ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਰੇਂਜ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਡੀ.ਆਈ.ਜੀ. ਨਵੀਨ ਸਿੰਗਲਾ ਨੇ ਦੋਵਾਂ ਰਾਜਾਂ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਪ੍ਰਬੰਧ ਹੋਰ ਪੁਖਤਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇੰਟਰ ਸਟੇਟ ਨਾਕਿਆਂ ’ਤੇ ਪਹਿਲਾਂ ਨਾਲੋਂ ਚੌਕਸੀ ਅਤੇ ਨਫਰੀ ਨੂੰ ਹੋਰ ਵਧਾਇਆ ਜਾਵ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦਾ ਹੁਸ਼ਿਆਰਪੁਰ ਪੁਲਿਸ ਨਾਲ ਲਗਾਤਾਰ ਤਾਲਮੇਲ ਹੋਣਾ ਚਾਹੀਦਾ ਹੈ ਜਿਸ ਨਾਲ ਤੁਰੰਤ ਅਤੇ ਸਮੇਂ ਸਿਰ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾ ਸਕਣ।
ਡੀ.ਆਈ.ਜੀ. ਨਵੀਨ ਸਿੰਗਲਾ ਨੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇੰਟਰ ਸਟੇਟ ਨਾਕਿਆਂ ਦੀ ਰੈਗੂਲਰ ਚੈਕਿੰਗ ਕਰਕੇ ਲੋੜੀਂਦੇ ਸੁਰੱਖਿਆ ਇਤਜ਼ਾਮ ਅਮਲ ਵਿਚ ਲਿਆਉਣ ਦੀ ਵੀ ਹਦਾਇਤ ਕੀਤੀ ਅਤੇ ਇਨ੍ਹਾਂ ਨਾਕਿਆਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸੁਚਾਰੂ ਵਿਵਸਥਾ ਦੇ ਨਿਰਦੇਸ਼ ਦਿੱਤੇ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਸਰਗਰਮੀ ’ਤੇ ਪੈਨੀ ਨਜ਼ਰ ਰੱਖੀ ਜਾ ਸਕਦੀ ਹੈ।
ਦੋਵਾਂ ਸੂਬਿਆਂ ਵਿਚ ਆਵਾਜਾਈ ਦੌਰਾਨ ਸਮੇਂ-ਸਮੇਂ ਸਿਰ ਚੈਕਿੰਗ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀ.ਆਈ.ਜੀ. ਨਵੀਨ ਸਿੰਗਲਾ ਨੇ ਦੋਵਾਂ ਪਾਸਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਨਾਕਿਆਂ ਦਾ ਸਾਂਝੇ ਤੌਰ ’ਤੇ ਦੌਰਾ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਸੁਰੱਖਿਆ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਗੁਆਂਢੀ ਸੂਬੇ ਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਆਗਾਮੀ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਸੰਪਰਕ ਵਿਚ ਰਹਿਣ ਦੀ ਤਾਕੀਦ ਕੀਤੀ ਤਾਂ ਜੋ ਗੈਰ ਸਮਾਜੀ ਸਰਗਰਮੀਆਂ ਵਿਚ ਸ਼ਾਮਲ ਅਨਸਰਾਂ ਖਿਲਾਫ਼ ਸਮੇਂ ਸਿਰ ਠੋਸ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਟੂਰਾ, ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਗੁਆਂਢੀ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
—-
ਕੈਪਸ਼ਨ : ਜਲੰਧਰ ਰੇਂਜ ਦੇ ਡੀ.ਆਈ.ਜੀ. ਨਵੀਨ ਸਿੰਗਲਾ ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਦੇ ਮੱਦੇਨਜ਼ਰ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਇਲਾਕਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।