Prime Punjab Times

Latest news
ਜਨਗਣਨਾ-2027: ਨਗਰ ਨਿਗਮ ਖੇਤਰ ਦੇ ਵਸਨੀਕ 16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕਣਗੇ ਆਨਲਾਈਨ ਸਵੈ-ਗਣਨਾ : ਪ੍ਰੀਤਇੰਦਰ... ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ ਯੂਨਿਟ ਵੱਲੋਂ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਦਾ ਆਗਾਜ਼ ਕੱਲ੍ਹ, ਤਿਆਰੀਆਂ ਮੁਕੰਮਲ : ਆਰ ਐਸ ਅਭੀ,ਅਸ਼ੋਕ ਕੁਮਾਰ* ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਪੀ.ਸੀ.ਐਸ.ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਸੰਭਾਲਿਆ ਏ.ਡੀ.ਸੀ. ਦਸੂਹਾ ਵਜੋਂ ਅਹੁਦਾ ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰ... ਪੁਲਿਸ ਵਲੋਂ ਅਪਰਾਧਿਕ ਗਿਰੋਹ ਅਤੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਵੋਟਰ ਸੂਚੀ ਦੀ ਕਰਵਾਈ ਮੁੱਢਲੀ ਪ੍ਰਕਾਸ਼ਨਾ, ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ : ਜ਼ਿਲ੍ਹਾ ਚੋਣ ਅਫ਼ਸਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਓ-ਸੈਵਨ ਸਰਵਿਸਿਜ਼ ਨਾਲ ਸਮਝੌਤਾ ਪੱਤਰ ਤੇ ਹਸਤਾਖ਼ਰ ਗੜਦੀਵਾਲਾ 'ਚ ਹੋਈ ਕਾਂਗਰਸ ਪਾਰਟੀ ਦੀ ਅਹਿਮ ਬੈਠਕ, ਜ਼ਿਲ੍ਹਾ, ਬਲਾਕ ਤੇ ਸ਼ਹਿਰੀ ਪੱਧਰ ਤੇ ਨਵੇਂ ਆਹੁਦੇਦਾਰ ਨਿਯੁਕਤ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ ਯੂਨਿਟ ਵੱਲੋਂ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ

ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ ਯੂਨਿਟ ਵੱਲੋਂ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ 13 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਕਰਾਸ ਯੂਨਿਟ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਲੇਖਾਂ ਰਾਹੀਂ ਸਾਫ਼-ਸੁਥਰੇ ਅਤੇ ਹਰਿਆਵਲੇ ਵਾਤਾਵਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਦੇ ਹੋਏ ਵਾਤਾਵਰਨ ਪੱਖੀ ਢੰਗ ਨਾਲ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲੇਖ ਮੁਕਾਬਲੇ ਵਿੱਚੋਂ ਸੰਜਨਾ ਨੇ ਪਹਿਲਾ ਸਥਾਨ, ਜਸਮੀਤ ਕੌਰ ਨੇ ਦੂਜਾ ਸਥਾਨ ਅਤੇ ਸਮੀਕਸ਼ਾ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਧਾਰਮਿਕ ਵਿਭਾਗ ਦੇ ਮੈਡਮ ਜਤਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।