Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼

ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼

ਹੁਸ਼ਿਆਰਪੁਰ, 17 ਨਵੰਬਰ(ਪ੍ਰਾਈਮ ਪੰਜਾਬ ਟਾਈਮਜ) 

ਨਾਗਰਿਕਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ ਵਲੋਂ ਅਧੂਰੇ ਫਾਰਮ ਜਲਦ ਜਮ੍ਹਾਂ ਕਰਵਾਉਣ ਦੀ ਅਪੀਲ

ਐੱਸ.ਡੀ.ਐੱਮ. ਪੱਧਰ ’ਤੇ ਵੀ ਕੀਤੀਆਂ ਜਾ ਰਹੀਆਂ ਹਨ ਜਾਗਰੂਕਤਾ ਮੀਟਿੰਗਾਂ

: ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ https://se.census.gov.in/ ਰਾਹੀਂ ਆਪਣੀ ਜਾਣਕਾਰੀ ਦਰਜ ਕਰਵਾ ਕੇ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਲੋੜ ਪੈਣ ’ਤੇ ਹੈਲਪਲਾਈਨ ਨੰਬਰ 1855 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨਾਲ ਜਨਗਣਨਾ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਨੇ ਸਵੈ-ਗਣਨਾ ਪ੍ਰਕਿਰਿਆ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਲਈ ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਭਾਗੀਦਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੇ ਫਾਰਮ ਭਰਨਾ ਸ਼ੁਰੂ ਤਾਂ ਕਰ ਦਿੱਤਾ ਹੈ, ਪਰ ਅਜੇ ਤੱਕ ਇਸ ਨੂੰ ਅੰਤਿਮ ਰੂਪ ਵਿੱਚ ਜਮ੍ਹਾਂ ਨਹੀਂ ਕਰਵਾਇਆ, ਕਿ ਉਹ ਇਸ ਨੂੰ ਜਲਦ ਤੋਂ ਜਲਦ ਪੂਰਾ ਕਰਨ। ਸਿਰਫ਼ ਫਾਰਮ ਭਰਨਾ ਸ਼ੁਰੂ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਇਸ ਨੂੰ ਪੂਰੀ ਤਰ੍ਹਾਂ ਭਰ ਕੇ ਜਮ੍ਹਾਂ ਕਰਵਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਜਨਗਣਨਾ ਦੇ ਅੰਕੜੇ ਭਵਿੱਖ ਵਿੱਚ ਵਿਕਾਸ ਯੋਜਨਾਵਾਂ ਅਤੇ ਜਨਤਕ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਬਣਾਉਣ ਵਿੱਚ ਸਹਾਇਕ ਸਿੱਧ ਹੋਣਗੇ।

ਇਸੇ ਲੜੀ ਤਹਿਤ ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਅਤੇ ਐੱਸ.ਡੀ.ਐੱਮ. ਗੜ੍ਹਸ਼ੰਕਰ ਸੰਜੀਵ ਕੁਮਾਰ ਵੱਲੋਂ ਵੀ ਆਪਣੇ-ਆਪਣੇ ਉਪਮੰਡਲਾਂ ਵਿੱਚ ਵੱਖ-ਵੱਖ ਪੱਧਰਾਂ ’ਤੇ ਮੀਟਿੰਗਾਂ ਕਰਕੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਨਾਗਰਿਕਾਂ ਨੂੰ ਸਵੈ-ਗਣਨਾ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ, ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਅਤੇ ਨਿਰਧਾਰਤ ਸਮਾਂ-ਸੀਮਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਜਨਗਣਨਾ ਕਾਰਜ ਦੇ ਇੰਚਾਰਜ ਡਾ. ਰਾਧਾ ਰਮਨ ਅਤੇ ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਦਲਾਲ ਤੇ ਨੀਤੀਸ਼ ਤਿਵਾੜੀ ਵੀ ਜਾਗਰੂਕਤਾ ਗਤੀਵਿਧੀਆਂ ਰਾਹੀਂ ਇਸ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸਹਿਯੋਗ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ ਤੱਕ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹੇ ਦੀ ਬਿਹਤਰ ਭਾਗੀਦਾਰੀ ਯਕੀਨੀ ਬਣਾਉਣ।