Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ

ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ

ਦਸੂਹਾ 19 ਨਵੰਬਰ (ਚੌਧਰੀ)

: ਗੁਰੂ ਨਾਨਕ ਚੌਂਕ, ਗੁਰੂ ਨਾਨਕ ਮਾਰਗ, ਜਲੰਧਰ ਵਲੋਂ ਗੁਰੂ ਮਹਾਰਾਜ ਦੀ ਮਿਹਰ ਸਦਕਾ ਸ. ਹਰਬੰਸ ਸਿੰਘ ਖਟਕੜ ਤੇ ਬੀਬੀ ਮਹਿੰਦਰ ਕੌਰ ਖਟਕੜ (ਯੂ.ਕੇ.) ਅਤੇ ਸਮੂਹ ਖਟਕੜ ਪਰਿਵਾਰ ਦੀ ਮਾਇਕ ਸਹਾਇਤਾ, ਸੰਤ ਤੇਜਾ ਸਿੰਘ ਜੀ ਖੁਡੇ ਵਾਲਿਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੰਚਾਇਤ ਘਰ ਨਜ਼ਦੀਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਸੰਸਾਰਪੁਰ, ਤਹਿਸੀਲ ਦਸੂਹਾ, ਜਿਲਾ ਹੁਸ਼ਿਆਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਮਿਤੀ 22 ਨਵੰਬਰ 2026 ਦਿਨ ਐਤਵਾਰ ਨੂੰ ਸਵੇਰੇ 9.00 ਤੋਂ 2.00 ਵਜੇ ਤੱਕ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਮਾਹਿਰ ਡਾ. ਕਪਲਮੀਤ ਸਿੰਘ M.S. Eye ਅੱਖਾਂ ਦੇ ਮਾਹਿਰ ਅਤੇ ਮੁੱਖੀ ਅੱਖਾਂ ਦਾ ਵਿਭਾਗ,ਡਾ. ਨਵਨੀਤ ਗਰਗ M.S. Eye ਅੱਖਾਂ ਦੇ ਮਾਹਿਰ,ਡਾ. ਉੱਤਮ ਕੁਮਾਰ ਓਹਰੀ D.O.M.S. ਅੱਖਾਂ ਦੇ ਮਾਹਿਰ ਅਤੇ ਉਹਨਾਂ ਦੀ ਟੀਮ ਅੱਖਾਂ ਦੇ ਮਰੀਜ਼ਾਂ ਦਾ ਮੁਆਇਨਾ ਅਤੇ ਅਪ੍ਰੇਸ਼ਨ ਕਰੇਗੀ।ਕੈਂਪ ਵਿਚ ਸਿਰਫ਼ ਨੇੜੇ ਦੀ ਨਜ਼ਰ ਚੈੱਕ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਡਾ. ਸਾਹਿਬ ਮਰੀਜ਼ਾਂ ਨੂੰ ਮੁਫ਼ਤ ਚੈੱਕਅਪ ਕਰਨਗੇ, ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ, ਅੱਖਾਂ ਦੇ ਅਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਅਤੇ ਲੈੱਨਜ਼ ਵੀ ਮੁਫ਼ਤ ਫ਼ਿਟ ਕੀਤੇ ਜਾਣਗੇ।ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਜਰੂਰਤਮੰਦ ਲੋਕ ਵੱਲ ਤੋਂ ਵੱਧ ਲਾਭ ਉਠਾਉਣ।