Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇਟ ਦਾ ਨੀਂਹ ਪੱਥਰ ਰੱਖਿਆ

ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇਟ ਦਾ ਨੀਂਹ ਪੱਥਰ ਰੱਖਿਆ

ਦਸੂਹਾ 20 ਨਵੰਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੀ ਯਾਦ ਨੂੰ ਸਮਰਪਿਤ ਅਤੇ ਉਨ੍ਹਾਂ ਵੱਲੋਂ ਕਾਲਜ ਦੀ ਤਰੱਕੀ ਅਤੇ ਬਿਹਤਰੀ ਲਈ ਦੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਕਾਲਜ ਦੇ ਨਵੇਂ ਮੁੱਖ ਗੇਟ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਕਾਰਜ ਦੀ ਪਹਿਲ ਪ੍ਰਿੰਸੀਪਲ ਡਾ. ਮਾਨਵ ਸੈਣੀ ਵੱਲੋਂ ਕੀਤੀ ਗਈ। ਇਸ ਮੌਕੇ ਨਵੇਂ ਮੁੱਖ ਗੇਟ ਦਾ ਨੀਂਹ ਪੱਥਰ ਪ੍ਰਿੰਸੀਪਲ ਡਾ. ਮਾਨਵ ਸੈਣੀ ਅਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਵੱਲੋਂ ਰੱਖਿਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਸਵਰਗਵਾਸੀ ਡਾ. ਸ਼ਬਨਮ ਕੌਰ ਜੀ ਨੇ ਹਮੇਸ਼ਾ ਕਾਲਜ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸੁਪਨੇ ਦੇਖੇ ਸਨ। ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਅਤੇ ਕਾਲਜ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਡਾ. ਸ਼ਬਨਮ ਕੌਰ ਜੀ ਦਾ ਕਾਲਜ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਦਿੱਤਾ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਨਵੇਂ ਮੁੱਖ ਗੇਟ ਦਾ ਨਿਰਮਾਣ ਉਨ੍ਹਾਂ ਦੇ ਸੁਪਨਿਆਂ ਨੂੰ ਅੱਗੇ ਵਧਾਉਣ ਅਤੇ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਾਲਜ ਦੀ ਤਰੱਕੀ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਸਮੂਹ ਫੈਕਲਟੀ ਮੈਂਬਰਾਂ ਨੇ ਵੀ ਸਵਰਗਵਾਸੀ ਡਾ. ਸ਼ਬਨਮ ਕੌਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਲਜ ਦੀ ਨਿਰੰਤਰ ਤਰੱਕੀ ਲਈ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਦਾਰ ਹਰਪ੍ਰੀਤ ਸਿੰਘ ਸੰਗੀਤ ਅਕੈਡਮੀ ਦਸੂਹਾ, ਲਖਵਿੰਦਰ ਕੌਰ, ਸੰਦੀਪ ਕੌਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ ਅਤੇ ਧੰਨਵੀਰ ਸਿੰਘ ਆਦਿ ਹਾਜ਼ਰ ਸਨ।