Prime Punjab Times

Latest news
ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ *ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ
ADVERTISEMENT
You are currently viewing ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ

ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ

ਦਸੂਹਾ 24 ਨਵੰਬਰ (ਚੌਧਰੀ) 

​: ਮਿਤੀ 22-11-2026 ਨੂੰ ਇੰਗਲੈਂਡ ਨਿਵਾਸੀ ਸ.ਹਰਬੰਸ ਸਿੰਘ ਖਟਕੜ ਅਤੇ ਬੀਬੀ ਮਹਿੰਦਰ ਕੌਰ ਖਟਕੜ ਵਲੋਂ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਅੱਖਾਂ ਦੇ ਮਾਹਿਰ ਡਾਕਟਰ ਕਪਲਮੀਤ ਸਿੰਘ ਅਤੇ ਡਾਕਟਰ ਨਵਨੀਤ ਗਰਗ ਨੇ ​ਦੂਰ-ਦੁਰਾਡੇ ਤੋਂ ਆਏ ਹੋਏ 400 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਅਤੇ ਸਾਰੇ ਮਰੀਜ਼ਾਂ ਨੂੰ ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ਦੌਰਾਨ 60 ਮਰੀਜ਼ ਅੱਖਾਂ ਦੇ ਉਪ੍ਰੇਸ਼ਨ ਕਰਨ ਲਈ ਚੁਣੇ ਗਏ। ਜਿਨ੍ਹਾਂ ਦੇ ਅਪ੍ਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਅਪ੍ਰੇਸ਼ਨ ਥਿਏਟਰ ਵਿੱਚ ਲਿਜਾ ਕੇ ਕੀਤੇ ਗਏ।

​ਇਸ ਮੌਕੇ ਤੇ ਸੰਤ ਬਾਬਾ ਬਹਾਦੁਰ ਸਿੰਘ ਸੇਵਾ ਸੁਸਾਇਟੀ(ਰਜਿ) ਸੰਸਾਰਪੁਰ ਦੇ ਸਰਪ੍ਰਸਤ ਸੰਤ ਬਾਬਾ ਤੇਜਾ ਸਿੰਘ ਜੀ ਗੁਰੂਸਰ ਖੁੱਡਾ ਅਤੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਉਚੇਚੇ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਲਈ ਅੱਖਾਂ ਦਾ ਇਹ ਕੈਂਪ ਲਗਾਉਣ ਲਈ ਖਟਕੜ ਪਰਿਵਾਰ,ਰਿਟਾਇਰਡ ਦੂਰ-ਦਰਸ਼ਨ ਇੰਜਨੀਅਰ ਨਰਿੰਦਰ ਬੰਗਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦਾ ਧੰਨਵਾਦ ਕੀਤਾ।