Prime Punjab Times

Latest news
NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ *ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ
ADVERTISEMENT
You are currently viewing ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ‘ਚ ਹਾਸਲ ਕੀਤਾ ਤੀਜਾ ਸਥਾਨ

ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ‘ਚ ਹਾਸਲ ਕੀਤਾ ਤੀਜਾ ਸਥਾਨ

ਗੜ੍ਹਦੀਵਾਲਾ 25 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਲੜਕਿਆਂ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਅੰਤਰ-ਕਾਲਜ ਬਾਸਕਟਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।
ਟੀਮ ਦੇ ਖਿਡਾਰੀਆਂ ਨੇ ਮੁਕਾਬਲੇ ਦੌਰਾਨ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ, ਆਪਸੀ ਤਾਲਮੇਲ ਅਤੇ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਖਿਡਾਰੀਆਂ ਦੇ ਸਮੂਹਿਕ ਯਤਨਾਂ ਸਦਕਾ ਕਾਲਜ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਖੇਤਰ ਵਿੱਚ ਇੱਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ।
ਇਸ ਟੀਮ ਦੀ ਅਗਵਾਈ ਕਪਤਾਨ ਰਵਿੰਦਰ ਸਿੰਘ ਨੇ ਕੀਤੀ, ਜਦਕਿ ਵਿਸ਼ਾਲ ਬੇਦੀ ਅਤੇ ਬਲਵਿੰਦਰ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿੱਚ ਵਰਜਿੰਦਰ ਸਿੰਘ, ਮਨਮੀਤ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ, ਜਸਕਰਨ ਸਿੰਘ, ਅੰਕਿਤ ਖੋਸਲਾ, ਗੁਰਪ੍ਰੀਤ ਸਿੰਘ ਅਤੇ ਵਿਸ਼ਾਲ ਸ਼ਾਮਲ ਸਨ। ਸਾਰੇ ਖਿਡਾਰੀਆਂ ਨੇ ਇਕਜੁੱਟਤਾ ਅਤੇ ਬਿਹਤਰੀਨ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਇਹ ਪ੍ਰਾਪਤੀ ਦਿਵਾਈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਖੇਡਾਂ ਰਾਹ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਲੀਡਰਸ਼ਿਪ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਹਮੇਸ਼ਾ ਉਤਸ਼ਾਹਿਤ ਕਰਦਾ ਰਹੇਗਾ। ਕਾਲਜ ਪ੍ਰਬੰਧਕ ਕਮੇਟੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਵੱਲੋਂ ਵੀ ਇਸ ਪ੍ਰਾਪਤੀ ਲਈ ਜੇਤੂ ਟੀਮ ਦੇ ਖਿਡਾਰੀਆਂ ਅਤੇ ਕਾਲਜ ਦੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਅਧਿਆਪਕਾ ਪ੍ਰੋ. ਸੀਮਾ ਕੁਮਾਰੀ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੇ ਨਿਰੰਤਰ ਅਭਿਆਸ ਅਤੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਉੱਚ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬਾਸਕਟਬਾਲ ਟੀਮ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਖਿਡਾਰੀ ਭਵਿੱਖ ਵਿੱਚ ਵੀ ਆਪਣੀ ਖੇਡ ਪ੍ਰਤਿਭਾ ਦੇ ਦਮ ’ਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ।