Prime Punjab Times

Latest news
27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ... NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ
ADVERTISEMENT
You are currently viewing ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

ਅੰਮ੍ਰਿਤਸਰ/ਬਟਾਲਾ (ਅਵਿਨਾਸ਼ ਸ਼ਰਮਾ) 

29 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਭਾਰਤੀ ਪੱਤਰਕਾਰ ਸੰਘ ਦਾ ਕੌਮੀ ਸਮਾਗਮ, ਦੇਸ਼ ਭਰ ਤੋਂ ਪੱਤਰਕਾਰ ਕਰਨਗੇ ਸ਼ਿਰਕਤ

: ਪੱਤਰਕਾਰਾਂ ਦੀ ਏਕਤਾ,ਪ੍ਰੈੱਸ ਦੀ ਆਜ਼ਾਦੀ, ਪੱਤਰਕਾਰ ਭਾਈਚਾਰੇ ਦੇ ਹੱਕਾਂ ਅਤੇ ਭਲਾਈ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਯੂਨੀਵਰਸਲ ਜਰਨਲਿਸਟ ਯੂਨੀਅਨ (ਸੋਸਾਇਟੀ) ਵੱਲੋਂ 28 ਤੋਂ 30 ਨਵੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਾਰਤੀ ਪੱਤਰਕਾਰ ਸੰਘ (IJU) ਦੀ ਕੌਮੀ ਕਾਰਜਕਾਰਨੀ ਕਮੇਟੀ (NEC) ਦਾ ਤਿੰਨ ਰੋਜ਼ਾ ਕੌਮੀ ਸੰਮੇਲਨ-2026 ਕਰਵਾਇਆ ਜਾ ਰਿਹਾ ਹੈ। ਇਸ ਮਹੱਤਵਪੂਰਨ ਸੰਮੇਲਨ ਦਾ ਉਦਘਾਟਨ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ।

ਸੰਮੇਲਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਰਕਤ ਕਰਨਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਕਰਨਗੇ। ਇਸ ਕੌਮੀ ਇਕੱਤਰਤਾ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਪੱਤਰਕਾਰ ਆਗੂ, ਪ੍ਰਤੀਨਿਧੀ ਅਤੇ ਪੱਤਰਕਾਰਤਾ ਨਾਲ ਜੁੜੀਆਂ ਸ਼ਖ਼ਸੀਅਤਾਂ ਸ਼ਾਮਲ ਹੋ ਕੇ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ, ਪ੍ਰੈੱਸ ਦੀ ਆਜ਼ਾਦੀ ਅਤੇ ਪੱਤਰਕਾਰ ਭਾਈਚਾਰੇ ਦੇ ਹਿੱਤਾਂ ਸਬੰਧੀ ਵਿਚਾਰ-ਵਟਾਂਦਰਾ ਕਰਨਗੀਆਂ।

ਪ੍ਰਾਪਤ ਪ੍ਰੋਗਰਾਮ ਅਨੁਸਾਰ 28 ਨਵੰਬਰ ਨੂੰ ਬਾਹਰੋਂ ਆਉਣ ਵਾਲੇ ਮਹਿਮਾਨਾਂ ਦਾ ਸਵਾਗਤ ਕੀਤਾ ਜਾਵੇਗਾ। 29 ਨਵੰਬਰ ਨੂੰ ਸਵੇਰੇ 10 ਵਜੇ ਉਦਘਾਟਨੀ ਸਮਾਰੋਹ ਹੋਵੇਗਾ, ਜਿਸ ਦੌਰਾਨ ਮੁੱਖ ਮੰਤਰੀ ਪੰਜਾਬ ਦਾ ਮੁੱਖ ਸੰਬੋਧਨ ਅਤੇ ਉਦਘਾਟਨੀ ਪੂਰਾ ਸੈਸ਼ਨ ਹੋਵੇਗਾ। ਇਸੇ ਤਰ੍ਹਾਂ 30 ਨਵੰਬਰ ਨੂੰ ਸੰਮੇਲਨ ਦੇ ਆਖ਼ਰੀ ਦਿਨ ਵੱਖ-ਵੱਖ ਪ੍ਰਸਤਾਵਾਂ ਨੂੰ ਪ੍ਰਵਾਨਗੀ ਦੇਣ ਉਪਰੰਤ ਸਮਾਪਤੀ ਸੈਸ਼ਨ ਕਰਵਾਇਆ ਜਾਵੇਗਾ ਅਤੇ ਮਹਿਮਾਨਾਂ ਨੂੰ ਅੰਮ੍ਰਿਤਸਰ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਸੰਘ ਦੇ ਕੌਮੀ ਆਗੂਆਂ ਨੇ ਕਿਹਾ ਕਿ ਇਹ ਸੰਮੇਲਨ ਸਿਰਫ਼ ਇੱਕ ਰਸਮੀ ਇਕੱਤਰਤਾ ਨਹੀਂ, ਸਗੋਂ ਪੱਤਰਕਾਰਾਂ ਦੀ ਆਵਾਜ਼ ਨੂੰ ਬੁਲੰਦ ਕਰਨ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਅਤੇ ਲੋਕਤੰਤਰ ਦੇ ਚੌਥੇ ਥੰਮ੍ਹ ਪ੍ਰੈੱਸ ਦੀ ਆਜ਼ਾਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਮੰਚ ਸਾਬਤ ਹੋਵੇਗਾ। ਉਨ੍ਹਾਂ ਦੇਸ਼ ਭਰ ਦੇ ਪੱਤਰਕਾਰਾਂ ਨੂੰ ਇਸ ਕੌਮੀ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਭਾਰਤੀ ਪੱਤਰਕਾਰ ਸੰਘ ਦੇ ਕੌਮੀ ਪ੍ਰਧਾਨ ਸ੍ਰੀ ਕੇ.ਬੀ. ਪੰਡਿਤ ਅਤੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਸਮੂਹ ਪੱਤਰਕਾਰਾਂ ਨੂੰ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੱਤਰਕਾਰਾਂ ਦੀ ਏਕਤਾ ਅਤੇ ਉਨ੍ਹਾਂ ਦੀ ਭਲਾਈ ਲਈ ਅਜਿਹੇ ਕੌਮੀ ਮੰਚ ਸਮੇਂ ਦੀ ਅਹਿਮ ਲੋੜ ਹਨ।