ਗੜ੍ਹਦੀਵਾਲਾ, 27 ਨਵੰਬਰ (ਚੌਧਰੀ )
: ਗੜ੍ਹਦੀਵਾਲਾ ਇਲਾਕੇ ਵਿੱਚ ਅੱਜ ਦੋ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਘਟਨਾ ਵਿੱਚ ਸੜਕ ਬਣਾਉਣ ਦੇ ਕੰਮ ਦੌਰਾਨ ਇੱਕ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌ+ਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਸੜਕ ਉੱਤੇ ਲੁੱਕ ਪਾਉਂਦ ਸਮੇਂ ਇਹ ਹਾਦਸਾ ਵਾਪਰਿਆ ਹੈ। ਮ੍ਰਿਤ+ਕ ਨੌਜਵਾਨ ਪਿੰਡ ਖਡਿਆਲਾ ਸੈਣੀਆਂ ਦਾ ਦੱਸਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਦੂਜੀ ਘਟਨਾ ਵਿੱਚ ਪਿੰਡ ਗੋਂਦਪੁਰ ਨੇੜੇ ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਜਾਨ ਚਲੀ ਗਈ।
ਦੋਵਾਂ ਵਿਅਕਤੀਆਂ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਸੋਸਾਇਟੀ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ, ਪਰ ਅਫ਼ਸੋਸ ਕਿ ਜਾਨ ਨਹੀਂ ਬੱਚ ਸਕੀ।
ਇੱਕੋ ਦਿਨ ਵਿੱਚ ਵਾਪਰੀਆਂ ਇਨ੍ਹਾਂ ਦੋ ਮੰਦਭਾਗੀਆਂ ਘਟਨਾਵਾਂ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।







