Prime Punjab Times

Latest news
ਪੈਨਸ਼ਨ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ :ਆਗੂ ਪ੍ਰਿੰਸ ਪਲਿਆਲ ਕਰੰਟ ਲੱਗਣ ਅਤੇ ਚਲਦੇ ਟ੍ਰੈਕਟਰ ਤੋਂ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌ+ਤ ਪੁਲਿਸ ਤੇ ਕਾਰ ਸਵਾਰਾਂ ਵਿਚਾਲੇ ਚਲੀਆਂ ਗੋ+ਲੀ+ਆਂ,ਇੱਕ ਆਮ ਨੌਜਵਾਨ ਦੇ ਲੱਗੀ ਗੋ+ਲੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਜ਼ੋਨਲ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ... NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ
ADVERTISEMENT
You are currently viewing ਪੈਨਸ਼ਨ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ :ਆਗੂ ਪ੍ਰਿੰਸ ਪਲਿਆਲ

ਪੈਨਸ਼ਨ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ :ਆਗੂ ਪ੍ਰਿੰਸ ਪਲਿਆਲ

ਗੜ੍ਹਦੀਵਾਲਾ 28 ਨਵੰਬਰ (ਚੌਧਰੀ) 

: ਪੁਰਾਣੀ ਪੈਨਸ਼ਨ ਸਕੀਮ ਉਪੀਐੱਸ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ‘ਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ। ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ, ਸੀਨੀਅਰ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਗੁਰਪ੍ਰੀਤ ਸਿੰਘ, ਸਚਿਨ ਕੁਮਾਰ, ਸਰਬਜੀਤ ਸਿੰਘ, ਰਮਨਦੀਪ ਸ਼ਰਮਾ, ਮਲਕੀਤ ਸਿੰਘ, ਚਰਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪਹਿਲੀ ਕੈਬਨਿਟ ਮੀਟਿੰਗ ‘ਚ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦੀ ਖੈਰਾਤ ਨਹੀਂ, ਸਗੋਂ ਉਨ੍ਹਾਂ ਦਾ ਜਾਇਜ਼ ਹੱਕ ਹੈ। ਨਵੀਂ ਪੈਨਸ਼ਨ ਪ੍ਰਣਾਲੀ ਕਾਰਨ ਮੁਲਾਜ਼ਮਾਂ ਦਾ ਸੇਵਾਮੁਕਤੀ ਤੋਂ ਬਾਅਦ ਦਾ ਭਵਿੱਖ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਪੂਰਾ ਨਾ ਕਰਨ ਕਾਰਨ ਮੁਲਾਜ਼ਮਾਂ ‘ਚ ਭਾਰੀ ਰੋਸ ਹੈ ਤੇ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਸਾਂਝਾ ਮੰਚ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮੁਲਾਜ਼ਮ ਜਥੇਬੰਦੀਆਂ ਨੂੰ 29 ਨਵੰਬਰ ਨੂੰ ਸੁਨਾਮ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।