ਦਸੂਹਾ, 28 ਨਵੰਬਰ (ਚੌਧਰੀ )
: ਹਲਕਾ ਦਸੂਹਾ ਦੇ ਪਿੰਡ ਬਿਸੋ ਚੱਕ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਸ਼ੀਲ ਕੁਮਾਰ ਪਿੰਕੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਵਿੱਚ ਪਿੰਡ ਬਿਸੋ ਚੱਕ ਦੇ ਵਸਨੀਕਾਂ ਤੋਂ ਇਲਾਵਾ ਆਸ-ਪਾਸ ਦੇ ਹੋਰ ਪਿੰਡਾਂ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸੁਸ਼ੀਲ ਕੁਮਾਰ ਪਿੰਕੀ ਨੇ ਹਾਜ਼ਰ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਪਾਰਟੀ ਦੇ ਵਿਚਾਰਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਤੰਜ਼ ਕੱਸਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਪਹਿਲੂ ‘ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਮੀਟਿੰਗ ਦੌਰਾਨ ਭਾਜਪਾ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀ ਮੌਜੂਦਗੀ ਰਹੀ। ਇਸ ਮੌਕੇ ਅਨਿਲ ਸ਼ਰਮਾ, ਕਰਨ ਮੰਡਲ ਪ੍ਰਧਾਨ, ਰਜਿੰਦਰ ਸਿੰਘ ਬੂਥ ਪ੍ਰਧਾਨ, ਰਘਵੀਰ ਸਿੰਘ ਸਰਬਜੀਤ ਸਿੰਘ ਸੰਜੀਵ ਕੁਮਾਰ ਸੰਜੀਵ ਗਾਂਧੀ ਰੌਸ਼ਨ ਲਾਲ ਐਸ.ਸੀ ਮੋਰਚਾ ਮੈਂਬਰ, ਸੁਨੀਲ, ਬਬੀਤਾ ਸ਼ਰਮਾ, ਕਾਂਤਾ ਦੇਵੀ, ਜੋਤੀ ਰਾਣੀ, ਕਿਰਨ ਵਾਲਾ, ਕਾਲੂ ਲੰਬੜ, ਨਰਿੰਦਰ ਕੁਮਾਰ ਸ਼ਰਮਾ, ਮਲਕੀਤ ਸਿੰਘ, ਨੰਦ ਲਾਲ, ਵਿਨੇ ਕੁਮਾਰ ਯੁਵਾ ਮੋਰਚਾ ਪ੍ਰਧਾਨ, ਨਰਿੰਦਰ ਕੁਮਾਰ, ਬਿਪਨ ਕੁਮਾਰ, ਦਵਿੰਦਰ ਸਿੰਘ, ਨਰੇਸ਼ ਕੁਮਾਰ, ਧਰਮ ਸਿੰਘ, ਪੰਡਿਤ ਦਿਨੇਸ਼ ਕੁਮਾਰ, ਸੁਰਜੀਤ ਕੁਮਾਰ, ਸੋਹਨ ਲਾਲ ਤੋਂ ਇਲਾਵਾ ਆਦਿ ਹਾਜਰ ਸਨ।







