Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing LATEST.. ਹੈਰੋਇਨ,ਨਸ਼ੀਲੀਆਂ ਗੋਲੀਆਂ,ਨਜਾਇਜ ਸ਼ਰਾਬ ਅਤੇ ਚਾਲੂ ਭੱਠੀ ਲਾਹਣ ਸਮੇਤ 6 ਕਾਬੂ

LATEST.. ਹੈਰੋਇਨ,ਨਸ਼ੀਲੀਆਂ ਗੋਲੀਆਂ,ਨਜਾਇਜ ਸ਼ਰਾਬ ਅਤੇ ਚਾਲੂ ਭੱਠੀ ਲਾਹਣ ਸਮੇਤ 6 ਕਾਬੂ

ਗੁਰਦਾਸਪੁਰ 5 ਨਵੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 26 ਗ੍ਰਾਮ 57 ਮਿਲੀ ਗ੍ਰਾਮ ਹੈਰੋਇਨ , 290 ਨਸ਼ੀਲੀਆਂ ਗੋਲ਼ੀਆਂ , 170 ਕਿਲੋ ਲਾਹਣ ਅਤੇ 52 ਸੋ 50 ਐਮ ਐਲ ਨਜਾਇਜ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸੁਰਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਸਿਵਲ ਹੱਸਪਤਾਲ ਸਿੰਘੋਵਾਲ ਤੋ ਕਿਰਨਦੀਪ ਉਰਫ ਕਰਨ ਪੁੱਤਰ ਲੇਟ ਸੁਰਿੰਦਰ ਮੋਹਨ ਵਾਸੀ ਅਵਾਂਖਾ ਕਾਲੋਨੀ ਨੂੰ ਏਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 290 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ ।
ਸਬ ਇੰਸਪੈਕਟਰ ਦਵਿੰਦਰ ਸਿੰਘ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੋੜ ਪਿੰਡ ਭੱਟੀਆਂ ਤੋ ਧਰਮਿੰਦਰ ਸਿੰਘ ਉਰਫ ਮੀਤਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਭੱਟੀਆਂ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਬ ਇੰਸਪੈਕਟਰ ਗੁਰਦੀਪ ਸਿੰਘ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਖ਼ਬਰ ਖ਼ਾਸ ਦੀ ਸੂਚਨਾ ਤੇ ਰਜਤ ਕੁਮਾਰ ਉਰਫ ਗੰਜਾ ਪੁੱਤਰ ਲੇਟ ਸੁਰਿੰਦਰ ਕੁਮਾਰ ਉਰਫ ਮੱਲਾ ਵਾਸੀ ਬਹਿਰਾਮਪੁਰ ਦੇ ਘਰ ਰੇਡ ਕਰਕੇ ਰਜਤ ਕੁਮਾਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ।
ਸਬ ਇੰਸਪੈਕਟਰ ਬਖ਼ਸ਼ੀਸ਼ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਸੁਪਰਡੰਟ ਸਥਾਨਕ ਕੇਂਦਰੀ ਜੇਲ ਵੱਲੋਂ ਪੱਤਰ ਰਾਹੀਂ ਸੁਚਿਤ ਕੀਤਾ ਗਿਆ ਕਿ ਪੈਸਕੋ ਕਰਮਚਾਰੀ ਸੁੱਚਾ ਮਸੀਹ ਆਪਣੀ ਡਿਊਟੀ ਤੇ ਆਇਆ ਤਾਂ ਉਸ ਦੀ ਤਲਾਸ਼ੀ ਦੋਰਾਨ 1 ਗ੍ਰਾਮ 57 ਮਿਲੀ ਗ੍ਰਾਮ ਹੈਰੋਇਨ ਬਰਾਮਦ ਹੋਈ ਇਸ ਸੰਬੰਧ ਵਿੱਚ ਸੁੱਚਾ ਮਸੀਹ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗਲੇਰੀ ਕਾਰਵਾਈ ਕੀਤੀ ਗਈ ।
ਸਹਾਇਕ ਸਬ ਇੰਸਪੈਕਟਰ ਰਕੇਸ਼ ਕੁਮਾਰ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵੜੈਚ ਦੇ ਘਰ ਰੇਡ ਕਰਕੇ ਸਤਨਾਮ ਸਿੰਘ ਨੂੰ ਚਾਲੂ ਭੁਠੀ , 5250 ਐਮ ਐਲ ਨਜਾਇਜ ਸ਼ਰਾਬ ਅਤੇ 50 ਕਿਲੋ ਲਾਹਣ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਜੈ ਸਿੰਘ ਪੁਲਿਸ ਸਟੇਸ਼ਨ ਤਿੱਬੜ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਵਿਜੇ ਮਸੀਹ ਪੁੱਤਰ ਅਲੀ ਮਸੀਹ ਵਾਸੀਆਨ ਬੱਬੇਹਾਲੀ ਦੇ ਘਰ ਰੇਡ ਕਰਕੇ ਵਿਜੇ ਮਸੀਹ ਨੂੰ ਕਾਬੂ ਕੀਤਾ ਜਦੋਕਿ ਆਸ਼ੂ ਆਪਣੇ ਘਰ ਦੀ ਕੰਧ ਟੱਪ ਕੇ ਫ਼ਰਾਰ ਹੋ ਗਿਆ ਮੋਕਾ ਤੋ 120 ਕਿਲੋ ਲਾਹਣ ਬਰਾਮਦ ਹੋਈ ।