Prime Punjab Times

Latest news
ਥਾਨਾ ਡੈਮ ਦੇਖਣ ਆਏ ਗੁਰਦਾਸਪੁਰ ਦੇ ਨੌਜ਼ਵਾਨ ਦੀ ਮੌ+ਤ ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾ... ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ फिरौती के लिए घर पर ताबड़तोड़ फायरिंग,वीडियो भेजकर दी जान से मारने की धमकी *ਦਸੂਹਾ 'ਚ ਬਣੇਗਾ 'ਵੀਰ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਚੌਂਕ', ਮੂਰਤੀ ਨਿਰਮਾਣ ਦਾ ਹੋਇਆ ਸ਼ੁੱਭ ਆਰੰਭ* ਹੁਸ਼ਿਆਰਪੁਰ ਜ਼ਿਲੇ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਸ਼ੁਰੂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਦਸੂਹਾ ਦੇ ਬੀ.ਏ.ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨ... ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ
ADVERTISEMENT
You are currently viewing LATEST… ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ ਦਾ ਕੀਤਾ ਅਚਨਚੇਤ ਨਿਰੀਖਣ

LATEST… ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ ਦਾ ਕੀਤਾ ਅਚਨਚੇਤ ਨਿਰੀਖਣ

 – ਕਿਹਾ, ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ
 – ਨੌਜਵਾਨਾਂ ਨੂੰ ਆਪਣੀ ਵੋਟ ਬਣਾ ਕੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ
 – ਲੋਕਾਂ ਨੂੰ ਵੋਟਾਂ ਬਣਾਉਣ, ਠੀਕ ਕਰਨ ਅਤੇ ਕੱਟਣ ਲਈ ਕਮਿਸ਼ਨ ਦੀ ਵੈੱਬਸਾਈਟ ਜਾਂ ਵੋਟਰ ਹੈਲਪਲਾਈਨ ਐਪ ‘ਤੇ ਆਨਲਾਈਨ ਅਪਲਾਈ ਕਰਨ ਲਈ ਕਿਹਾ
ਹੁਸ਼ਿਆਰਪੁਰ, 07 ਨਵੰਬਰ(ਬਿਊਰੋ ਚੀਫ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਾਂ ਦੀ ਸਰਸਰੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਅਚਨਚੇਤ ਨਿਰੀਖਣ ਕੀਤਾ।  ਇਸ ਦੌਰਾਨ ਸਾਰੇ ਬੀ.ਐਲ.ਓਜ਼ ਆਪਣੇ ਬੂਥਾਂ ‘ਤੇ ਹਾਜ਼ਰ ਸਨ।  ਉਨ੍ਹਾਂ ਬੂਥਾਂ ‘ਤੇ ਆਪਣੀ ਵੋਟ ਬਨਵਾਉਣ ਲਈ ਆਏ ਲੋਕਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਲੋਕਾਂ ਨੂੰ ਵੀ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਅਤੇ ਚੋਣਾਂ ਦੌਰਾਨ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨ |
 ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਇੰਪਰੂਵਮੈਂਟ ਟਰੱਸਟ ਅਤੇ ਡੀ.ਏ.ਵੀ. ਕਾਲਜ ਦੇ ਬੂਥਾਂ ਦਾ ਨਿਰੀਖਣ ਕੀਤਾ।  ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2022 ਤੱਕ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ, ਉਹ 30 ਨਵੰਬਰ ਤੱਕ ਆਪਣੇ ਫ਼ਾਰਮ ਸਬੰਧਤ ਬੀ.ਐਲ.ਓਜ਼, ਈ.ਆਰ.ਓਜ਼ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿਚ  ਜਮਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 20 ਨਵੰਬਰ ਅਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ, ਜਿਸ ਵਿੱਚ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਯੋਗ ਵਿਅਕਤੀਆਂ ਤੋਂ ਫਾਰਮ ਪ੍ਰਾਪਤ ਕਰਨਗੇ।
 ਅਪਨੀਤ ਰਿਆਤ ਨੇ ਵੀ ਇਸ ਦੌਰਾਨ ਹੁਸ਼ਿਆਰਪੁਰ ਵਿੱਚ ਆਪਣੀ ਵੋਟ ਬਣਵਾਈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਯੋਗ ਵਿਅਕਤੀ ਆਪਣੀ ਵੋਟ ਬਣਾਉਣ, ਦਰੁਸਤ ਕਰਨ ਅਤੇ ਕਟਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ nvsp.in ਜਾਂ ਵੋਟਰ ਹੈਲਪਲਾਈਨ ਐਪ ‘ਤੇ ਵੀ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹੇ ਦੇ ਟੋਲ ਫਰੀ ਨੰਬਰ 1950 ‘ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਹਾਜ਼ਰ ਸਨ।
error: copy content is like crime its probhihated