Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਡੀ ਖਬਰ.. ਦਸੂਹਾ : ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੇ ਘਰ ਤੇ ਅਣਪਛਾਤੇ ਵਿਅਕਤੀਆਂ ਨੇ ਪਥਰਾਅ ਕਰਕੇ ਤੋੜੇ ਸ਼ੀਸ਼ੇ 

ਵੱਡੀ ਖਬਰ.. ਦਸੂਹਾ : ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੇ ਘਰ ਤੇ ਅਣਪਛਾਤੇ ਵਿਅਕਤੀਆਂ ਨੇ ਪਥਰਾਅ ਕਰਕੇ ਤੋੜੇ ਸ਼ੀਸ਼ੇ 

ਦਸੂਹਾ 12 ਨਵੰਬਰ (ਚੌਧਰੀ) : ਅੱਜ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੀ ਦਸੂਹਾ ਘਰ ਤੇ ਅਣਪਛਾਤੇ ਵਿਅਕਤੀਆਂ ਨੇ  ਪਥਰਾਵ ਕੀਤਾ ਗਿਆ। ਇਸ ਸਬੰਧੀ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਪਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਨ੍ਹਾਂ ਰਿਹਾਇਸ਼ ਦਸੂਹਾ ਵਿਖੇ ਅਣਪਛਾਤੇ ਲੋਕਾਂ ਵਲੋਂ ਪਥਰਾਅ ਕੀਤਾ ਗਿਆ। ਜਿਸ ਵਿੱਚ ਇੱਟਾਂ ਪੱਥਰ ਮਾਰ ਕੇ ਘਰ ਦੇ ਸ਼ੀਸ਼ੇ ਤੋੜੇ ਗਏ। ਮਨਹਾਸ ਨੇ ਦੱਸਿਆ ਕੇ ਉਹ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੀ ਮੀਟਿੰਗ ਸ਼ਾਮਲ ਹੋਣ ਗਏ ਸੀ ਅਤੇ ਉਨ੍ਹਾਂ ਦੇ ਬੱਚੇ ਸਕੂਲ ਗਏ ਹੋਏ ਸਨ ਅਤੇ ਉਨਾਂ ਦੀ ਪਤਨੀ ਇੱਕ ਅਧਿਆਪਕਾਂ ਹੈ ਉਹ ਵੀ ਸਕੂਲ ਗਏ ਹੋਏ ਸੀ। ਪਿੱਛੋਂ ਪਤਾ ਲੱਗਾ ਹੈ ਕਿ ਕੁੱਝ ਅਣਪਛਾਤੇ ਵਿਅਕਤੀਆਂ ਨੇ ਮੇਰੇ ਅਤੇ ਮੇਰੇ ਪਰਿਵਾਰ ਦਾ ਜਾਨੀ ਮਾਲੀ  ਨੁਕਸਾਨ ਕਰਨ ਦੀ ਨੀਅਤ ਨਾਲ਼ ਮੇਰੇ ਘਰ ਤੇ ਤੋੜ ਭੰਨ ਕੀਤੀ ਹੈ । ਘਰ ਦੇ ਅੰਦਰ ਵੜ ਕੇ ਛੱਤ ਤੇ ਲੱਗਾ ਪਾਰਟੀ ਦਾ ਝੰਡਾ ਪਾੜਿਆ ਗਿਆ ਹੈ।ਮਨਹਾਸ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕੇ ਇਹ ਘਿਨੌਣੀ ਹਰਕਤ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।ਸੂਚਨਾ ਮਿਲਦੇ ਹੀ ਥਾਣਾ ਮੁਖੀ ਦਸੂਹਾ ਗੁਰਪ੍ਰੀਤ ਸਿੰਘ ਨੇ ਘਟਨਾ ਸਥਾਨ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।