Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT

BREAKING.. ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 8.48 ਲੱਖ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 13 ਨਵੰਬਰ ( ਅਸ਼ਵਨੀ ) :- ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 8.48 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਦੋ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਰਾਮ ਚੰਦਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਖੋਖਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦਸਿਆਂ ਕਿ ਮੋਹਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਟਾਲਾ ਅਤੇ ਸ਼ੁਭਮ ਨੇ ਉਸ ਨੂੰ ਪੁਰਤਗਾਲ ਫੂਡ ਪੈਕਿੰਗ ਦੇ ਕੰਮ ਤੇ ਭੇਜਣ ਦਾ ਝਾਂਸਾ ਦੇ 8.48 ਲੱਖ ਰੁਪਏ ਦੀ ਠੱਗੀ ਮਾਰੀ ਹੈ ।ਸਬ ਇੰਸਪੈਕਟਰ ਉਂਕਾਰ ਸਿੰਘ ਨੇ ਦਸਿਆਂ ਕਿ ਰਾਮ ਚੰਦਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਦਿਹਾਤੀ ਗੁਰਦਾਸਪੁਰ ਵੱਲੋਂ ਕਰਨ ਉਪਰੰਤ ਉਕਤ ਦੋ ਦੇ ਵਿਰੁੱਧ ਧਾਰਾ 420 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।