Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਹਰ ਘਰ ਦਸਤਕ’ ਮੁਹਿੰਮ ਤਹਿਤ ਜਿਲੇ ’ਚ ਵੱਡੇ ਪੱਧਰ ‘ਤੇ ਕੋਵਿਡ ਟੀਕਾਕਰਨ 

ਹਰ ਘਰ ਦਸਤਕ’ ਮੁਹਿੰਮ ਤਹਿਤ ਜਿਲੇ ’ਚ ਵੱਡੇ ਪੱਧਰ ‘ਤੇ ਕੋਵਿਡ ਟੀਕਾਕਰਨ 

ਮੁਹਿੰਮ ਦੇ ਪਹਿਲੇ ਦਿਨ 7 ਪਿੰਡਾਂ ’ਚ 100 ਫੀਸਦੀ ਟੀਕਾਕਰਨ, ਬਲਾਕ ਹਾਜੀਪੁਰ ਵਿਚ 100 ਫੀਸਦੀ ਲੱਗੀ ਪਹਿਲੀ ਡੋਜ਼
7687 ਲਾਭਪਾਤਰੀਆਂ ਨੂੰ ਲੱਗੀ ਵੈਕਸੀਨ
ਹਰ ਸ਼ਨੀਵਾਰ, ਮੰਗਲਵਾਰ ਅਤੇ ਵੀਰਵਾਰ ਨੂੰ ਹਰ ਘਰ ਦਸਤਕ ਤਹਿਤ ਹੋਵੇਗਾ ਡੋਰ-ਟੂ-ਡੋਰ ਟੀਕਾਕਰਨ: ਅਪਨੀਤ ਰਿਆਤ
ਹੁਸ਼ਿਆਰਪੁਰ, 13 ਨਵੰਬਰ(ਬਿਊਰੋ) : ਜਿਲੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਕੋਵਿਡ ਵੈਕਸੀਨ ਨੂੰ 100 ਫੀਸਦੀ ਯਕੀਨੀ ਬਣਾਉਣ ਲਈ ਜਿਲਾ ਪ੍ਰਸ਼ਾਸਨ ਵਲੋਂ ਅੱਜ ਸ਼ੁਰੂ ਕੀਤੀ ‘ਹਰ ਘਰ ਦਸਤਕ’ ਮੁਹਿੰਮ ਤਹਿਤ ਜਿਲੇ ਦੇ ਵੱਖ-ਵੱਖ ਖੇਤਰਾਂ ’ਚ ਵੱਡੇ ਪੱਧਰ ’ਤੇ ਟੀਕਾਕਰਨ ਕਰਦਿਆਂ 7687 ਡੋਜ਼ਾਂ  ਲਗਾਈਆਂ ਗਈਆਂ ਜਿਨ੍ਹਾਂ ਵਿਚ 1832 ਪਹਿਲੀ ਅਤੇ 5855 ਦੂਜੀ ਡੋਜ਼ ਸ਼ਾਮਲ ਹੈ।
ਟੀਕਾਕਰਨ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਸ਼ੁਰੂ ਹੋਈ ਮੁਹਿੰਮ ਤਹਿਤ ਹਰ ਸ਼ਨੀਵਾਰ, ਮੰਗਲਵਾਰ ਅਤੇ ਵੀਰਵਾਰ ਨੂੰ ਜਿਲੇ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਟੀਕਾਕਰਨ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਵਿਚ ਲਾਭਪਾਤਰੀਆਂ ਨੂੰ 100 ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਬ-ਡਵੀਜਨ ਦਸੂਹਾ ਦੇ 7 ਪਿੰਡਾਂ ਵਿਚ 100 ਫੀਸਦੀ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲੱਗ ਚੁੱਕੀ ਹੈ ਜਿਨ੍ਹਾਂ ਵਿਚ ਮੋਖ, ਬਡਿਆਲ, ਕੇਸੋਪੁਰ, ਜੱਕੋਵਾਲ, ਕੰਗਾਂ, ਬੋਦਲ ਅਤੇ ਨੰਗਲ ਸ਼ਾਮਲ ਹਨ। ਇਸੇ ਤਰ੍ਹਾਂ ਸ਼ਹਿਰੀ ਖੇਤਰ ਵਿਚ ਵਾਰ਼ਡ ਨੰ. 41 ਦੇ ਸਾਰੇ 522 ਘਰਾਂ ਦਾ 10 ਟੀਮਾਂ ਜਿਨ੍ਹਾਂ ਵਿਚ 5-5 ਵਲੰਟੀਅਰ ਸ਼ਾਮਲ ਸਨ, ਦਾ ਸਰਵੇ ਕੀਤਾ ਗਿਆ। ਵਾਰਡ ਵਿਚ 1757 ਲਾਭਪਾਤਰੀਆਂ ਵਿਚੋਂ 1391 ਲਾਭਪਾਤਰੀਆਂ ਦੇ ਪਹਿਲੀ ਡੋਜ਼ ਲੱਗ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 957 ਨੂੰ ਦੂਜੀ ਡੋਜ਼ ਵੀ ਲੱਗ ਚੁੱਕੀ ਹੈ। ਟੀਮਾਂ ਵਲੋਂ ਕੱਚੇ ਕੁਆਰਟਰਾਂ ਵਿਖੇ ਸ਼ਿਵ ਮੰਦਰ ’ਚ ਕੈਂਪ ਲਗਾਇਆ ਗਿਆ ਜਿੱਥੇ ਬਾਕੀ ਰਹਿੰਦੇ ਲਾਭਪਾਤਰੀਆਂ ਦਾ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਇਹ ਵਾਰਡ 100 ਫੀਸਦੀ ਕੋਵਿਡ ਵੈਕਸੀਨ ਵਾਲਾ ਵਾਰਡ ਬਣ ਜਾਵੇਗਾ।
ਇਸੇ ਤਰ੍ਹਾਂ ਹਾਜੀਪੁਰ ਬਲਾਕ ਵਿਚ ਸਾਰੇ ਲਾਭਪਾਤਰੀਆਂ ਦੇ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਸਮੇਂ ਅਨੁਸਾਰ ਦੂਜੀ ਡੋਜ਼ ਵੀ ਲਗਾਈ ਜਾਵੇਗੀ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਟੀਮਾਂ ਵਲੋਂ ਘਰ-ਘਰ ਜਾ ਕੇ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਰਹਿੰਦੇ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।