Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵੱਡੀ ਖਬਰ..ਟਾਂਡਾ : ਅਣਪਛਾਤਿਆਂ ਕਾਰ ਸਵਾਰਾਂ ਨੇ ਜਿਮੀਂਦਾਰ ਦਾ ਗੋਲੀਆਂ ਮਾਰ ਕੀਤਾ ਕਤਲ,ਪੁਲਿਸ ਸੀਸੀਟੀਵੀ ਫੁਟੇਜ ਖੰਗਾਲਣ ‘ਚ ਜੁੱਟੀ 

ਵੱਡੀ ਖਬਰ..ਟਾਂਡਾ : ਅਣਪਛਾਤਿਆਂ ਕਾਰ ਸਵਾਰਾਂ ਨੇ ਜਿਮੀਂਦਾਰ ਦਾ ਗੋਲੀਆਂ ਮਾਰ ਕੀਤਾ ਕਤਲ,ਪੁਲਿਸ ਸੀਸੀਟੀਵੀ ਫੁਟੇਜ ਖੰਗਾਲਣ ‘ਚ ਜੁੱਟੀ 

ਟਾਂਡਾ / ਦਸੂਹਾ 15 ਨਵੰਬਰ (ਚੌਧਰੀ) : ਅੱਜ ਸਵੇਰੇ 9 ਵਜੇ ਦੇ ਕਰੀਬ ਪਿੰਡ ਨੰਗਲ ਫਰੀਦ ਗੜੀ ਵਿਖੇ ਖੇਤਾਂ ਚ ਫਸਲ ਨੂੰ ਪਾਣੀ ਲਗਾ ਰਹੇ ਇੱਕ ਜਿਮੀਂਦਾਰ ਨੂੰ ਕੁੱਝ ਅਣਪਛਾਤੇ ਕਾਰ ਸਵਾਰਾਂ ਵਲੋਂ ਪਿਸਤੌਲ ਨਾਲ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ।ਕਤਲ ਦੀ ਇਸ ਵਾਰਦਾਤ ਦੀ ਖਬਰ ਇਲਾਕੇ ਚ ਫੈਲਣ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਹੌਲ ਪੈਦਾ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ ਉਰਫ ਕਾਲਾ ਪੁੱਤਰ ਭੁੱਲਾ ਸਿੰਘ ਵਾਸੀ ਪਿੰਡ ਨੰਗਲ ਫਰੀਦ ਗੜ੍ਹੀ ਥਾਣਾ ਟਾਂਡਾ ਵਜੋਂ ਹੋਈ ਹੈ ।ਫਿਲਹਾਲ ਕਤਲ ਦੇ ਸਹੀ ਕਾਰਨਾਂ ਦਾ ਕੋਈ ਪਤਾ ਨਹੀਂ ਲੱਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਵੇਰੇ 8.30 ਵਜੇ ਮੇਰੇ ਪਤੀ ਪਰਵਿੰਦਰ ਸਿੰਘ ਆਪਣੇ ਸਾਥੀ ਮਹਿੰਦਰ ਲਾਲ ਨੂੰ ਨਾਲ ਲੈ ਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਨੇੜਲੀ ਜਮੀਨ ਵਿੱਚ ਫਸਲ ਵੇਖਣ ਗਏ ਸਨ । ਜਦੋਂ ਉਹ ਮੋਟਰ ਲਾਗੇ ਖੜ੍ਹੇ ਸਨ ਤਾਂ ਇੱਕ ਕਾਰ ਵਿੱਚ ਕੁੱਝ ਅਣਪਛਾਤੇ ਲੋਕ ਆਏ ਤੇ ਪਤੀ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ । ਮੌਕੇ ਤੇ ਪਿੰਡ ਵਾਸੀਆਂ ਦੀ ਮੱਦਦ ਨਾਲ ਪਰਵਿੰਦਰ ਸਿੰਘ ਨੂੰ ਜਲੰਧਰ ਨਿੱਜੀ ਹਸਪਤਾਲ ਲਿਜਾਂਦਿਆਂ ਰਾਸਤੇ ਵਿੱਚ ਉਸਦੀ ਮੌਤ ਹੋ ਗਈ । ਵਾਰਦਾਤ ਦੀ ਸੂਚਨਾ ਮਿਲਣ ਤੇ ਐਸਐਸਪੀ ਹੁਸ਼ਿਆਰਪੁਰ ਕੁਲਵੰਤ ਸਿੰਘ ਹੀਰ ,ਐਸਪੀ ਡੀ ਤਜਿੰਦਰ ਸਿੰਘ,ਡੀਐਸਪੀ ਡੀ ਸਰਬਜੀਤ ਰਾਏ,ਡੀਐਸਪੀ ਟਾਂਡਾ ਰਾਜ ਕੁਮਾਰ ਤੇ ਐਸਐਚੳ ਟਾਂਡਾ ਬਿਕਰਮ ਸਿੰਘ ਮੌਕੇ ਤੇ ਪਹੁੰਚੇ। ਪੁਲਿਸ ਵਲੋਂ ਰਾਸਤੇ ਚ ਲੱਗੇ ਸੀਸੀਟੀਵੀ ਫੁਟੇਜ ਖੰਗਾਲ ਕਾਤਲਾਂ  ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।