Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing BREAKING..ਟਾਂਡਾ : ਦਰਦਨਾਕ ਸੜਕ ਹਾਦਸੇ ਚ ਆਪ ਦੇ ਨੌਜਵਾਨ….

BREAKING..ਟਾਂਡਾ : ਦਰਦਨਾਕ ਸੜਕ ਹਾਦਸੇ ਚ ਆਪ ਦੇ ਨੌਜਵਾਨ….

ਟਾਂਡਾ : ਦਰਦਨਾਕ ਸੜਕ ਹਾਦਸੇ ਚ ਆਪ ਦੇ ਨੌਜਵਾਨ ਆਗੂ ਦੀ ਮੌਤ

ਟਾਂਡਾ / ਦਸੂਹਾ 22 ਨਵੰਬਰ (ਚੌਧਰੀ) : ਅੱਜ ਦੁਪਹਿਰ  ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਤੇ ਪੈਂਦੇ ਚੌਲਾਂਗ ਟੋਲ ਪਲਾਜਾ ਨਜਦੀਕ ਪੈਟਰੋਲ ਪੰਪ ਸਾਹਮਣੇ ਇੱਕ ਬੇਕਾਬੂ ਕਾਰ ਮੋਟਰਸਾਈਕਲ ਸਵਾਰ ਨਾਲ ਟਕਰਾਉਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਆਪ ਦੇ ਨੌਜਵਾਨ ਆਗੂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਕਾਰ ਚ ਸਵਾਰ ਪਤੀ ਪਤਨੀ ਗੰਭੀਰ ਰੂਪ ਚ ਜਖਮੀ ਹੋ ਗਏ । ਮ੍ਰਿਤਕ ਦੀ ਪਛਾਣ ਜਗਮੋਹਨ ਸਿੰਘ ( 29) ਪੁੱਤਰ ਲੇਟ ਗੁਰਦੇਵ ਸਿੰਘ ਵਾਸੀ ਜਹੂਰਾ ਵਜੋਂ ਹੋਈ। ਟਾਂਡਾ ਪੁਲਿਸ ਨੇ ਮ੍ਰਿਤਕ ਦੇ ਚਾਚੇ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਬਲੈਨੋ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ।

ਪੁਲਿਸ ਨੂੰ ਦਿੱਤੇ ਬਿਆਨਾਂ ਚ ਮ੍ਰਿਤਕ ਦੇ ਚਾਚਾ ਕੁਲਦੀਪ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਪਿੰਡ ਜਹੂਰਾ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਵਕਤ ਕਰੀਬ ਸਾਢੇ 12 ਵਜੇ ਜਦੋਂ ਉਹ ਆਪਣੇ ਭਤੀਜੇ ਜਗਮੋਹਣ ਸਿੰਘ ਸਮੇਤ ਆਪੋ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਚੌਲਾਂਗ ਟੋਲ ਪਲਾਜ਼ਾ ਤੇ ਲੱਗੇ ਕਿਸਾਨਾਂ ਦੇ ਧਰਨੇ ਤੋਂ ਵਾਪਸ ਜਾ ਰਿਹਾ ਸੀ ਤਾਂ ਚੌਲਾਂਗ ਟੋਲ ਪਲਾਜਾ ਨੇੜੇ ਪੈਟਰੋਲ ਪੰਪ ਸਾਹਮਣੇ ਪਿਛਿੳ ਆ ਰਹੀ ਇੱਕ ਬਲੇਨੋ ਕਾਰ ਨੇ ਅੱਗੇ ਜਾ ਰਹੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ,ਜਿਸ ਕਾਰਨ ਬੇਕਾਬੂ ਹੋਈ ਆਲਟੋ ਕਾਰ ਭਤੀਜੇ ਜਗਮੋਹਣ ਸਿੰਘ ਨਾਲ ਜਾ ਟਕਰਾਈ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਲਟੋ ਕਾਰ ਵਿੱਚ ਸਵਾਰ ਪਤੀ-ਪਤਨੀ ਅਮਿਤ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਲੁਧਿਆਣਾ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਵੀ ਗੰਭੀਰ ਰੂਪ ਚ ਜਖਮੀ ਹੋ ਗਏ ਜਦਕਿ ਬਲੈਨੋ ਚਾਲਕ ਮੌਕੇ ਤੇ ਕਾਰ ਸਮੇਤ ਫਰਾਰ ਹੋ ਗਿਆ । ਮੌਕੇ ਤੇ ਇਕੱਠੇ ਹੋਏ ਰਾਹਗੀਰਾਂ ਵਲੋਂ ਜਖਮੀਆਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ,ਜਿੱਥੇ ਡਾਕਟਰਾਂ ਵਲੋਂ ਜਖਮੀਆਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ । ਟਾਂਡਾ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਬਲੈਨੋ ਕਾਰ ਦੀ ਪਛਾਣ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ।