Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਤ੍ਰਿਪਤ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ….

ਤ੍ਰਿਪਤ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ….

ਤ੍ਰਿਪਤ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ

ਮਲਾਵੇ ਦੀ ਕੋਠੀ ਇਲਾਕੇ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਲਾਈਨਾਂ ਵਿਛਾਉਣ ਤੋਂ ਬਾਅਦ ਸੜਕਾਂ ਦਾ ਨਿਰਮਾਣ ਜਾਰੀ

ਬਟਾਲਾ, 23 ਨਵੰਬਰ ( ਅਵਿਨਾਸ਼ ਸ਼ਰਮਾ/ ਸੁਨੀਲ ਚੰਗਾ )  ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜ਼ੋਰਾਂ ’ਤੇ ਜਾਰੀ ਹਨ। ਅਮੁਰਤ ਯੋਜਨਾ ਤਹਿਤ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਲਾਈਨਾਂ ਪੈਣ ਤੋਂ ਬਾਅਦ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਮੇਂਟਿਡ ਸੜਕਾਂ ਬਣਾਉਣ ਦਾ ਕੰਮ ਜਾਰੀ ਹੈ। ਬਟਾਲਾ ਸ਼ਹਿਰ ਦਾ ਮਲਾਵੇ ਦੀ ਕੋਠੀ ਦਾ ਇਲਾਕਾ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹਾ ਸੀ, ਉਸ ਇਲਾਕੇ ਦੀ ਨੁਹਾਰ ਹੁਣ ਪੂਰੀ ਤਰਾਂ ਬਦਲ ਗਈ ਹੈ। ਮਲਾਵੇ ਦੀ ਕੋਠੀ ਇਲਾਕੇ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਦੀ ਸਹੂਲਤ ਮਿਲਣ ਤੋਂ ਬਾਅਦ ਹੁਣ ਨਵੀਆਂ ਸੜਕਾਂ ਅਤੇ ਗਲੀਆਂ ਬਣਾਈਆਂ ਜਾ ਰਹੀਆਂ ਹਨ। ਨਵੀਆਂ ਤੇ ਮਜਬੂਤ ਸੜਕਾਂ ਬਣਨ ਨਾਲ ਹੁਣ ਇਸ ਇਲਾਕੇ ਦੇ ਲੋਕ ਪੂਰੀ ਤਰਾਂ ਖੁਸ਼ ਹਨ ਅਤੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕਰ ਰਹੇ ਹਨ।

ਵਿਕਾਸ ਕਾਰਜਾਂ ਸਬੰਧੀ ਗੱਲ ਕਰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਮਲਾਵੇ ਦੀ ਕੋਠੀ ਇਲਾਕੇ ਦੇ ਲੋਕਾਂ ਨੇ ਦਹਾਕਿਆਂ ਤੱਕ ਨਰਕ ਭੋਗਿਆ ਹੈ ਅਤੇ ਪਹਿਲਾਂ ਇਸ ਇਲਾਕੇ ਵਿੱਚ ਨਾ ਤਾਂ ਸੀਵਰੇਜ ਦੀ ਸਹੂਲਤ ਸੀ ਅਤੇ ਨਾ ਹੀ ਕੋਈ ਸੜਕ ਬਣੀ ਹੋਈ ਸੀ। ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਜਾਂਦਾ ਹੁੰਦਾ ਸੀ ਅਤੇ ਲੋਕ ਬਹੁਤ ਤੰਗ ਸਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਬਾਜਵਾ ਨੇ ਇਸ ਇਲਾਕੇ ਦੇ ਲੋਕਾਂ ਦੀ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਸ. ਬਾਜਵਾ ਨੇ ਇਸ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਸੜਕਾਂ ਬਣ ਰਹੀਆਂ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦਾ ਵਿਕਾਸ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਜਾਰੀ ਹੈ ਅਤੇ ਸ਼ਹਿਰ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਸ਼ਹਿਰ ਵਾਸੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਬਟਾਲਾ ਸ਼ਹਿਰ ਹੁਣ ਕਿਸੇ ਤਰਾਂ ਪਿੱਛੇ ਨਹੀਂ ਰਿਹਾ।