Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਝੂਠੇ ਲਾਰਿਆਂ ਤੋਂ ਤੰਗ ਆਏ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਝੂਠੇ ਲਾਰਿਆਂ ਤੋਂ ਤੰਗ ਆਏ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਝੂਠੇ ਲਾਰਿਆਂ ਤੋਂ ਤੰਗ ਆਏ ਕੱਚੇ ਮੁਲਾਜ਼ਮਾਂ ਨੇ ਪੁੱਤਲਾ ਫੂਕ ਕੇ ਕੱਢੀ ਭੜਾਸ

ਪੰਜ ਦਸੰਬਰ ਨੂੰ ਜਲੰਧਰ ਵਿਖੇ ਪੰਜਾਬ ਪੱਧਰ ਦੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦਾ ਸੱਦਾ

ਗੁਰਦਾਸਪੁਰ 27 ਨਵੰਬਰ ( ਅਸ਼ਵਨੀ ) :- ਕੱਚੇ ਤੇ ਮਾਣ ਭੱਤਾ , ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਦੇ ਸੱਦੇ ਤੇ ਸੂਬਾ ਕਨਵੀਨਰ ਜਸਵਿੰਦਰ ਕੌਰ ਧਾਲੀਵਾਲ ਪ੍ਰਧਾਨ ਸਟਾਫ਼ ਨਰਸਿੰਗ ਐਸੋਸੀਏਸ਼ਨ, ਬਲਵਿੰਦਰ ਕੌਰ ਰਾਵਲਪਿੰਡੀ ਪ੍ਰਚਾਰ ਸਕੱਤਰ ਡੀ ਐਮ ਐਫ ਪੰਜਾਬ ਅਤੇ ਬਲਵਿੰਦਰ ਕੌਰ ਅਲੀ ਸ਼ੇਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਅਤੇ ਫੈਸਲੀਟੇਟਰਜ , ਮਿਡ ਡੇ ਮੀਲ ਕੁੱਕ ਬੀਬੀਆਂ, ਅਤੇ ਐਨ ਐਚ ਆਰ ਐਮ ਇੰਪਲਾਈਜ ਫਰੰਟ ਦੇ ਕੱਚੇ ਕਾਮਿਆਂ ਨੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮਸਲੇ ਦਾ ਹੱਲ ਨਹੀਂ ਕਰਨ ਵਿਰੁੱਧ ਪ੍ਰਦਰਸ਼ਨ ਕਰ ਕੇ ਡਾਕਖਾਨਾ ਚੌਂਕ ਵਿੱਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਹਾਜ਼ਰ ਪ੍ਰਦਰਸ਼ਨ ਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਜਸਵਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ 24 ਨਵੰਬਰ ਨੂੰ ਮੀਟਿੰਗ ਦਾ ਲਿਖਤੀ ਸਮਾਂ ਦੇਣ ਦੇ ਬਾਵਜੂਦ ਵੀ ਕੱਚੇ ਤੇ ਮਾਣ ਭੱਤੇ ਦੇ ਆਗੂਆਂ ਨੂੰ ਖਚਲ ਖ਼ੁਆਰ ਕੀਤਾ। ਮੁਲਾਜ਼ਮ ਮੋਰਚੇ ਵਲੋਂ ਲਗਾਤਾਰ ਸੰਘਰਸ਼ ਕਰਨ ਦੀ ਲੜੀ ਵਿੱਚ 5 ਦਿੰਸਬਰ ਨੂੰ ਪੰਜਾਬ ਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਵੱਲੋਂ ਜਲੰਧਰ ਵਿਖੇ ਮਹਾਰੈਲੀ ਕੀਤੀ ਜਾ ਰਹੀ ਹੈ।ਸ੍ਰੀਮਤੀ ਗੁਰਵਿੰਦਰ ਕੌਰ ਬਹਿਰਾਮ ਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਮਹੀਨੇ ਵਾਰ ਤਨਖਾਹ ਦੇਣ, ਕਰੋਨਾ ਟੀਕਾਕਰਨ ਸੈਸ਼ਨ ਦਾ ਮਿਹਨਤਾਨੇ ਦੀ ਰਾਸ਼ੀ ਜਾਰੀ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਮਿਡ ਡੇ ਮੀਲ ਕੁੱਕ ਬੀਬੀਆਂ ਨੂੰ 12 ਮਹੀਨਿਆਂ ਦੀ ਨਿਗੂਣੀ ਜਿਹੀ 2200 ਰੁਪਏ ਦੀ ਤਨਖਾਹ ਸਿਰਫ ਦੱਸ ਮਹੀਨੇ ਤਨਖ਼ਾਹ ਦੇ ਕੇ ਆਰਥਿਕ ਸ਼ੋਸਣ ਕੀਤਾ ਜਾ ਰਿਹਾ ਹੈ। ਐਨ ਐਚ ਆਰ ਐਮ ਦੇ ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਰਨਲ ਸਕੱਤਰ ਸ੍ਰੀ ਅਮਰਜੀਤ ਸ਼ਾਸਤਰੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਜਦੋਂ ਕਿ ਅੱਜੇ ਤੱਕ ਕੋਈ ਲਿਖਤੀ ਘੋਸ਼ਣਾ ਨਹੀਂ ਕੀਤੀ ਗਈ। ਪੱਕੇ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਆਰਥਿਕ ਮਸਲੇ ਹੱਲ ਕਰਨ ਦੀ ਬਜਾਏ ਸੜਕਾਂ ਤੇ ਉਤਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਵਿੰਦਰ ਕੌਰ ਦੁਰਾਂਗਲਾ, ਮੀਰਾਂ ਦੇਵੀ ਕਾਹਨੂੰਵਾਨ, ਪਰਮਜੀਤ ਕੌਰ ਬਾਠਾਂ ਵਾਲ ਡਾਕਟਰ ਸੰਗੀਤਾ ਪਾਲ, ਡਾਕਟਰ ਵਿਕਾਸ ਜੋਹਲ, ਮਨਦੀਪ ਕੌਰ, ਲਖਵਿੰਦਰ ਕੌਰ, ਰਣਜੀਤ ਕੌਰ, ਵੀਨਾ ਕੁਮਾਰੀ, ਪੂਜਾ, ਆਸ਼ਾ ਰਾਣੀ, ਜਸਵਿੰਦਰ ਕੌਰ ਨੇ ਵੀ ਆਪਣੀ ਹਾਜ਼ਰੀ ਲਗਵਾਈ।