Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵੱਡੀ ਖਬਰ.. ਪਰਵਾਸੀ ਮਜ਼ਦੂਰਾਂ ਦੀਆਂ 50 ਝੁੱਗੀਆਂ ਅੱਗ ਦੀ ਭੇਟ ਚੜ੍ਹੀਆਂ*

ਵੱਡੀ ਖਬਰ.. ਪਰਵਾਸੀ ਮਜ਼ਦੂਰਾਂ ਦੀਆਂ 50 ਝੁੱਗੀਆਂ ਅੱਗ ਦੀ ਭੇਟ ਚੜ੍ਹੀਆਂ*

ਹੁਸ਼ਿਆਰਪੁਰ, 27 ਨਵੰਬਰ (ਤਰਸੇਮ ਦੀਵਾਨਾ)- ਥਾਣਾ ਮੇਹਟੀਆਣਾ  ਅਧੀਨ ਪੈਂਦੇ ਪਿੰਡ ਬਡਿਆਲ ਵਿਖੇ ਪਰਵਾਸੀ ਮਜ਼ਦੂਰਾਂ ਦੀਆਂ 50 ਦੇ ਲਗਭਗ ਝੁੱਗੀਆਂ ਅੱਗ ਦੀ ਭੇਟ ਚੜ੍ਹ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੈ। ਬਿਜਲੀ ਦੀ ਤਾਰਾਂ ਦੀ ਸਪਾਰਕਿੰਗ ਕਾਰਨ ਅੱਗਜ਼ਨੀ ਦਾ ਸ਼ਿਕਾਰ ਹੋਈਆਂ ਇਨ੍ਹਾਂ ਝੁੱਗੀਆਂ ਵਿਚ ਡੇਢ ਸੌ ਦੇ ਕਰੀਬ ਪਰਵਾਸੀ ਮਜ਼ਦੂਰ ਰਹਿੰਦੇ ਸਨ।

ਜਾਣਕਾਰੀ ਦਿੰਦਿਆਂ ਪੀੜਤ ਪਰਵਾਸੀ ਮਜ਼ਦੂਰ ਰਾਜਿੰਦਰ ਪੁੱਤਰ ਭਾਗੀਰਥ ਨੇ ਦੱਸਿਆ ਕਿ ਝੁੱਗੀਆਂ ਵਿੱਚ ਅੱਗ ਅੱਜ ਦੁਪਹਿਰ ਪੌਣੇ ਬਾਰਾਂ ਵਜੇ ਉਸ ਵੇਲੇ ਲੱਗੀ ਜਦੋਂ ਸਾਰੇ ਪਰਵਾਸੀ ਮਜ਼ਦੂਰ ਮਿਹਨਤ ਮਜ਼ਦੂਰੀ ਲਈ ਆਪਣੇ ਕੰਮਕਾਰ ਤੇ ਗਏ ਹੋਏ ਸਨ। ਪਿੰਡ ਵਾਸੀਆਂ ਅਤੇ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਵੱਲੋਂ ਅੱਗ ਤੇ ਕਾਬੂ ਪਾਉਣ ਦਾ ਯਤਨ ਕੀਤਾ ਗਿਆ। ਪ੍ਰੰਤੂ ਜਦੋਂ ਤੱਕ ਅੱਗ ਤੇ ਕਾਬੂ ਪਾਇਆ ਗਿਆ ਪਰਵਾਸੀ ਮਜ਼ਦੂਰਾਂ ਦੀਆਂ ਸਾਰੀਆਂ ਝੁੱਗੀਆਂ ਅਤੇ ਝੁੱਗੀਆਂ ਵਿਚ ਪਿਆ ਘਰੇਲੂ ਵਰਤੋਂ ਦਾ ਸਾਮਾਨ ਸਭ ਅੱਗ ਦੀ ਭੇਟ ਚੜ੍ਹ ਚੁੱਕਾ ਸੀ।

ਇਸ ਮੌਕੇ ਬੱਬਲੂ ਪੁੱਤਰ ਮੁੰਨਾ ਲਾਲ, ਸੋਮਪਾਲ ਆਦਿ ਪਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਸਰੀਰ ਤੇ ਪਹਿਨੇ ਹੋਏ ਕੱਪੜਿਆਂ ਤੋਂ ਇਲਾਵਾ ਉਨ੍ਹਾਂ ਕੋਲ ਕੁਝ ਨਹੀਂ ਬਚਿਆ। ਪਿੰਡ ਦੇ ਸਰਪੰਚ ਸੋਢੀ ਰਾਮ ਨੇ ਪਰਵਾਸੀ ਮਜ਼ਦੂਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੀ ਮਦਦ ਕਰਨ ਲਈ ਸਮਾਜ ਸੇਵੀਆਂ ਨੂੰ ਬੇਨਤੀ ਕੀਤੀ। ਥਾਣਾ ਮੇਹਟੀਆਣਾ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਡ਼ਤ ਪਰਵਾਸੀ ਮਜ਼ਦੂਰਾਂ ਅਨੁਸਾਰ ਉਨ੍ਹਾਂ ਦਾ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।