Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮਿਲ ਮੈਨੇਜਮੈਂਟ ਵੱਲੋਂ ਕਿਸਾਨਾਂ ਨੂੰ ਪਰਚੀਆਂ ਤਰਤੀਬਵਾਰ ਦਿੱਤੀਆਂ ਜਾਣ : ਗੁਰਦੀਪ ਸਿੰਘ ਦੀਪ ਬਰਿਆਣਾ

ਮਿਲ ਮੈਨੇਜਮੈਂਟ ਵੱਲੋਂ ਕਿਸਾਨਾਂ ਨੂੰ ਪਰਚੀਆਂ ਤਰਤੀਬਵਾਰ ਦਿੱਤੀਆਂ ਜਾਣ : ਗੁਰਦੀਪ ਸਿੰਘ ਦੀਪ ਬਰਿਆਣਾ

ਮਿਲ ਮੈਨੇਜਮੈਂਟ ਵੱਲੋਂ ਕਿਸਾਨਾਂ ਨੂੰ ਪਰਚੀਆਂ ਤਰਤੀਬਵਾਰ ਦਿੱਤੀਆਂ ਜਾਣ : ਗਰਦੀਪ ਸਿੰਘ ਦੀਪ ਬਰਿਆਣਾ

ਗੜਦੀਵਾਲਾ 28 ਨਵੰਬਰ(ਚੌਧਰੀ/ਯੋਗੇਸ਼ ਗੁਪਤਾ) : ਗੰਨਾ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਦਾ ਇਕ ਵਫਦ ਜਥੇਬੰਦੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪ ਦੀ ਅਗਵਾਈ ਵਿੱਚ ਮਿੱਲ ਪ੍ਰੈਜੀਡੈਂਟ ਬਲਵੰਤ ਸਿੰਘ ਗਰੇਵਾਲ ਨੂੰ ਮਿਲਿਆ। ਵਫਦ ਦੇ ਆਗੂਆਂ ਨੇ ਗੰਨਾ ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ ਕਿ ਛੋਟੇ ਜਿਮੀਂਦਾਰਾਂ ਦੀ ਮਿੱਲ ਵਿਚ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਸਮੇਂ ਸਿਰ ਪਰਚੀਆਂ ਨਾ ਮਿਲਣ ਕਾਰਨ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਜਿਆਦਾਤਰ ਪਰਚੀਆਂ ਵੱਡੇ ਕਿਸਾਨਾਂ ਨੂੰ ਦੇਣ ਕਾਰਨ ਉਹ ਮਹਿੰਗੇ ਕਿਰਾਏ ਤੇ ਛੋਟੇ ਕਿਸਾਨਾਂ ਦਾ ਗੰਨਾ ਮਿੱਲ ਵਿੱਚ ਸੁੱਟਦੇ ਹਨ।ਆਉਟ ਏਰੀਏ ਦੇ ਕਿਸਾਨਾਂ ਨੂੰ ਪਰਚੀਆਂ ਦੇਣੀਆਂ ਬੰਦ ਕਰਕੇ ਮਿੱਲ ਖੇਤਰ ਨੂੰ ਤਰਜੀਹਦਿੱਤੀ ਜਾਵੇ। ਮਿਲ ਵੱਲੋਂ ਪਰਚੀਆਂ ਤਰਤੀਬਵਾਰ ਦਿੱਤੀਆਂ ਜਾਣ ਕਿਉਂਕਿ ਕਈ ਵਾਰ ਇੱਕਦਮ ਪਰਚੀਆਂ ਦੇ ਦੇਣ ਕਾਰਨ ਮਿੱਲ ਗੇਟ ਦੇ ਬਾਹਰ ਸੜਕ ਤੇ ਲੰਬੀਆਂ ਲਾਈਨਾਂ ਲੱਗਣ ਕਾਰਨ ਸੜਕੀ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਮਿੱਲ ਪ੍ਰੈਜੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਵਫਦ ਦੇ ਆਗੂਆਂ ਨੂੰ ਭਰੋਸਾ ਦੁਆਇਆ ਕਿ ਉਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਪੂਰੀਆਂ ਕੀਤੀਆਂ ਜਾਣਗੀਆਂ। ਕਿਸਾਨ’ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾ ਅਣਗੌਲੀਆਂ ਗਈਆਂ ਤਾਂ ਉਹ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ। ਇਸ ਮੌਕੇ ਕੁਲਵੀਰ ਸਿੰਘ ਸਹੋਤਾ, ਹਰਦੀਪ ਸਿੰਘ ਭੁੱਟੋ , ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਿਮਰਜੀਤ ਸਿੰਘ ਸਿੰਮੀ, ਰਣਜੀਤ ਸਿੰਘ ਗੱਗਾ ਮਾਨਗੜ੍ਹ, ਸੋਨੂੰ ਦਾਰਾਪੁਰ, ਰਾਜਵੀਰ ਸਿੰਘ ਰਾਜਾ, ਸੁੱਖਾ ਗੋਂਦਪੁਰ, ਨਿਰਮਲਜੀਤ ਸਿੰਘ, ਰਵੀ ਅਰਗੋਵਾਲ, ਸੁੱਖਾ ਬਾਹਗਾ, ਸੁੱਖਾ ਰਾਜਪੁਰ, ਗੁਰਮੀਤ ਸਿੰਘ, ਜੱਸਾ ਗੋਂਦਪੁਰ ਆਦਿ ਹਾਜ਼ਰ ਸਨ ।