Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਐਡਵੋਕੇਟ ਅਨੂ ਸੱਭਰਵਾਲ ਨੂੰ….

ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਐਡਵੋਕੇਟ ਅਨੂ ਸੱਭਰਵਾਲ ਨੂੰ….

ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਐਡਵੋਕੇਟ ਅਨੂ ਸੱਭਰਵਾਲ ਨੂੰ ਬਾਬਾ ਸਾਹਿਬ ਅੰਬੇਦਕਰ ਜੀ ਦਾ ਸਰੂਪ ਦੇ ਕੇ  ਕੀਤਾ ਸਨਮਾਨਿਤ 

ਗੜ੍ਹਦੀਵਾਲਾ 30 ਨਵੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ ਐਡਵੋਕੇਟ ਅਨੂ ਸੱਭਰਵਾਲ ਨੂੰ ਬਾਬਾ ਸਾਹਿਬ ਅੰਬੇਡਕਰ ਜੀ ਦਾ ਸਰੂਪ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਵਿਨੋਦ ਕਲਿਆਣ ਜੀ ਨੇ ਦੱਸਿਆ ਕਿ ਗੜ੍ਹਦੀਵਾਲਾ ਦੇ ਵਾਲਮੀਕਿਨ ਸਮਾਜ ਵਿਚੋਂ ਐਡਵੋਕੇਟ ਅਨੂ ਸੱਭਰਵਾਲ ਪਹਿਲੀ ਔਰਤ ਹੈ ਜੋ ਕਿ ਲਾਅ ਦੀ ਡਿਗਰੀ ਪਾਸ ਕਰਕੇ ਐਡਵੋਕੇਟ ਬਣੀ ਹੈ ਅਤੇ ਗੜ੍ਹਦੀਵਾਲਾ ਦੇ ਪੂਰੇ ਵਾਲਮੀਕਿਨ ਸਮਾਜ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਸਾਰੇ ਸਮਾਜ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਬੇਟੀ ਵਾਂਗ ਅੱਗੇ ਵੱਧਣਾ ਚਾਹੀਦਾ ਹੈ ਅਤੇ ਆਪਣੇ ਮਾਂ ਬਾਪ ਅਤੇ ਸਮਾਜ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ।ਇਸ ਮੌਕੇ ਅਨੂ ਸੱਭਰਵਾਲ ਨੇ ਪੂਰੀ ਸਭਾ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਮੈਂ ਆਪਣੇ ਸਮਾਜ ਤੇ ਹੋ ਰਹੇ ਅਤਿਆਚਾਰ ਖਿਲਾਫ ਵੀ ਲੜਾਂਗੀ ਅਤੇ ਬਾਬਾ ਸਾਹਿਬ ਜੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਵੱਧ ਚੜ ਕੇ ਹਿੱਸਾ ਲਵਾਂਗੀ।ਇਸ ਮੌਕੇ ਪ੍ਰਧਾਨ ਵਿਨੋਦ ਕਲਿਆਣ। ਸਨੀ ਕਲਿਆਣ।ਜਾਨੂੰ ਗੜਦੀਵਾਲ|ਸੁਲਤਾਨ ਸਲੀਮ |ਪਮ ਤਲਵਾੜ |ਅਮਰ ਰਾਜ | ਸ਼ੂਭਮ|ਅਜੇ ਕਲਿਆਣ |ਨੋਨਾ ਜੀ |ਕਾਕਾ ਮਲਿਕ|ਗੋਰਵ ਸਭਰਵਾਲ|ਹੈਪੀ ਮਲਿਕ|ਸ਼ਾਲੂ ਮਲਿਕ||ਪਵਨ ਕੁਮਾਰ |ਰਾਜੂ |ਕੁਦੁ|ਵਲਵੀਰ ਵੀਰਾ ਜੀ |ਰਜੇਸ਼ ਕਲਿਆਣ |ਵਿਸ਼ਾਲ ਆਦਿ ਹਾਜ਼ਰ ਸਨ।