Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਬਲਾਕ ਟਾਂਡਾ -2 ਦੇ ਬਲਾਕ ਪੱਧਰੀ ਰਾਣੀ ਲਕਸ਼ਮੀ ਬਾਈ ਆਤਮ ਸੁਰੱਖਿਆ ਕਰਾਟੇ ਟੂਰਨਾਮੈਂਟ(ਲੜਕੀਆਂ) ਸਫਲਤਾ ਪੂਰਵਕ ਸੰਪੰਨ ਹੋਇਆ

ਬਲਾਕ ਟਾਂਡਾ -2 ਦੇ ਬਲਾਕ ਪੱਧਰੀ ਰਾਣੀ ਲਕਸ਼ਮੀ ਬਾਈ ਆਤਮ ਸੁਰੱਖਿਆ ਕਰਾਟੇ ਟੂਰਨਾਮੈਂਟ(ਲੜਕੀਆਂ) ਸਫਲਤਾ ਪੂਰਵਕ ਸੰਪੰਨ ਹੋਇਆ

ਗੜ੍ਹਦੀਵਾਲਾ 1 ਫਰਵਰੀ (ਚੌਧਰੀ) 

: ਬਲਾਕ ਟਾਂਡਾ -2 ਦੇ ਬਲਾਕ ਪੱਧਰੀ ਰਾਣੀ ਲਕਸ਼ਮੀ ਬਾਈ ਆਤਮ ਸੁਰੱਖਿਆ ਕਰਾਟੇ ਟੂਰਨਾਮੈਂਟ(ਲੜਕੀਆਂ) ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਵਿਖੇ ਜਿਲਾ ਸਿੱਖਿਆ ਅਫਸਰ ਹੁਸ਼ਿਆਰਪੁਰ, ਉੱਪ ਡੀ ਈ ਓ ਧੀਰਜ ਵਸ਼ਿਸ਼ਟ ਅਤੇ ਜਿਲਾ ਕੋਆਰਡੀਨੇਟਰ ਜਗਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਪ੍ਰਿੰਸੀਪਲ ਜੀਵਨ ਕੁਮਾਰੀ, ਬਲਾਕ ਇੰਚਾਰਜ ਕੁਲਵਿੰਦਰ ਕੌਰ ਲੈਕਚਰਾਰ ਸਰੀਰਕ ਸਿੱਖਿਆ ਅਤੇ ਡੀਪੀਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਅੰਮ੍ਰਿਤਪਾਲ ਸਿੰਘ ਲੈਕਚਰਾਰ ਫਿਜਿਕਸ ਨੇ ਆਪਣੇ ਘਰ ਕਮਲਾ ਨਾਲ ਕੀਤਾ। ਟੂਰਨਾਮੈਂਟ ਵਿੱਚ ਬਲਾਕ ਟਾਂਡਾ-2 ਦੇ 23 ਮਿਡਲ,ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਨੇ ਭਾਗ ਲਿਆ। ਜੇਤੂ ਖਿਡਾਰੀਆਂ ਨੂੰ ਸੋਨੇ,ਚਾਂਦੀ ਅਤੇ ਕਾਸੇ ਦੇ ਤਗਮਿਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਦੀ ਰਿਫਰੈਸ਼ਮੈਂਟ ਦਾ ਵਧੀਆ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ ਸ੍ਰੀ ਜਸਵਿੰਦਰ ਸਿੰਘ ਲੈਕਚਰਾਰ ਪੰਜਾਬੀ  ਜਗਜੀਤ ਸਿੰਘ, ਸੋਹਣ ਲਾਲ, ਕਮਲ ਬੈਂਸ,ਯੁੱਧਵੀਰ ਸਿੰਘ, ਨਰਪਿੰਦਰ ਸਿੰਘ,ਗਗਨਦੀਪ,ਰਵਿੰਦਰ ਸਿੰਘ,ਪੰਕਜ ਕੁਮਾਰ, ਵਰਿੰਦਰ ਕੁਮਾਰ ਦੇ ਸਹਿਯੋਗ ਨਾਲ ਟੂਰਨਾਮੈਂਟ ਨਪੇਰੇ ਚੜਿਆ।

error: copy content is like crime its probhihated