Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਏ ਬੀ ਸ਼ੂਗਰ ਮਿੱਲ ਰੰਧਾਵਾ ਵਲੋਂ ਗੰਨੇ ਦੀ ਪਿੜਾਈ ਦਾ ਸੀਜਨ ਸ਼ੁਰੂ 

ਏ ਬੀ ਸ਼ੂਗਰ ਮਿੱਲ ਰੰਧਾਵਾ ਵਲੋਂ ਗੰਨੇ ਦੀ ਪਿੜਾਈ ਦਾ ਸੀਜਨ ਸ਼ੁਰੂ 

ਗੜ੍ਹਦੀਵਾਲਾ / ਦਸੂਹਾ (ਚੌਧਰੀ) 4 ਦਸੰਬਰ 
: ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ)ਵਲੋਂ ਗੰਨੇ ਦੀ ਸੀਜ਼ਨ 2023-24 ਦੀ ਸ਼ੁਰੂਆਤ ਕਰਦੇ ਹੋਏ ਗੰਨੇ ਦੀ ਪਿੜਾਈ ਸ਼ੁਰੂ ਕੀਤੀ ਗਈ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਇੰਦਰਜੀਤ ਸਿੰਘ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਏ ਬੀ ਸ਼ੂਗਰ ਮਿੱਲ ਦੇ ਸੀ.ਐਮ.ਡੀ ਸਰਦਾਰ ਰਜਿੰਦਰ ਸਿੰਘ ਚੱਢਾ ਤੇ ਜਸਵਿੰਦਰ ਸਿੰਘ ਧੁੱਗਾ ਮੁੱਖ ਬੁਲਾਰਾ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵੱਲੋਂ ਸੀਜ਼ਨ ਦੀ ਸਫ਼ਲਤਾ ਦੀ ਅਰਦਾਸ ਉਪਰੰਤ ਗੰਨੇ ਦੇ ਸੀਜ਼ਨ ਦੀ ਪੜਾਈ ਦਾ ਅਸ਼ੀਸ਼ ਚੱਢਾ ਵੱਲੋਂ ਉਦਘਾਟਨ ਕੀਤਾ। ਇਸ ਮੌਕੇ ਪਹਿਲੀਆਂ 11 ਟਰਾਲੀਆਂ ਲਿਆਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਿੱਲ ਦੇ ਪ੍ਰੈਜੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਕਿਹਾ ਮਿੱਲ ਦੇ ਸੀ. ਐੱਮ. ਡੀ. ਰਾਜਿੰਦਰ ਸਿੰਘ ਚੱਢਾ ਅਤੇ ਉਨਾਂ ਦੇ ਸਪੁੱਤਰ ਅਸੀਸ ਚੱਢਾ ਦੀ ਅਗਵਾਈ ਹੇਠ ਮਿੱਲ ਦਾ ਪਿੜਾਈ ਸੀਜ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗੰਨੇ ਦੀ ਛਿਲਾਈ ਸਬੰਧੀ ਪ੍ਰਬੰਧ ਕਰ ਲੈਣ ਤਾਂ ਜੋ ਕੈਲੰਡਰ ਸਿਸਟਮ ਚਲਾਉਣਵਿੱਚ ਕਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਮਿੱਲ ਦੇ ਜੀ. ਐਮ. ਕੰਨ ਪੰਕਜ ਕੁਮਾਰ, ਡੀ.ਜੀ.ਐਮ. ਕੁਲਦੀਪ ਸਿੰਘ, ਏ.ਜੀ.ਐਮ. ਦੇਸ ਰਾਜ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ।