Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਫੌਜ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1.20 ਲੱਖ ਦੀ ਮਾਰੀ ਠੱਗੀ,ਪਤੀ-ਪਤਨੀ ਨਾਮਜ਼ਦ

ਫੌਜ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1.20 ਲੱਖ ਦੀ ਮਾਰੀ ਠੱਗੀ,ਪਤੀ-ਪਤਨੀ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

15 ਮਾਰਚ – ਫੌਜ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1.20 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਦੀ ਪੁਲਿਸ ਵਲੋ ਦੋ ਵਿਅਕਤੀਆ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਗੁਰਦੀਪ ਸਿੰਘ ਪੁੱਤਰ ਆਸ਼ਾ ਸਿੰਘ ਵਾਸੀ ਭੁੱਲੇ ਚੱਕ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਕਮਲ ਮਸੀਹ ਪੁੱਤਰ ਯੁਨਸ ਮਸੀਹ ਅਤੇ ਵਿਨਸ ਪਤਨੀ ਯੁਨਸ ਮਸੀਹ ਵਾਸੀਆਨ ਗੁੰਝੀਆ ਬੇਟ ਨੇ ਉਸ ਦੇ ਲੜਕੇ ਬਿਕਰਮਜੀਤ ਸਿੰਘ ਨੂੰ ਫੋਜ ਵਿਚ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ 1.20 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਗੁਰਦੀਪ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਪਤੀ-ਪਤਨੀ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।