Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 2 ਕਿੱਲੋ 800 ਗ੍ਰਾਮ ਚੂਰਾ ਪੋਸਤ ਸਮੇਤ ਇੱਕ ਕਾਬੂ  

2 ਕਿੱਲੋ 800 ਗ੍ਰਾਮ ਚੂਰਾ ਪੋਸਤ ਸਮੇਤ ਇੱਕ ਕਾਬੂ  

2 ਕਿੱਲੋ 800 ਗ੍ਰਾਮ ਚੂਰਾ ਪੋਸਤ ਸਮੇਤ ਇੱਕ ਕਾਬੂ  

ਕਾਠਗਡ਼੍ਹ, 04 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਕਾਠਗੜ੍ਹ ਪੁਲਸ ਨੇ 2 ਕਿਲੋ 800 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ।

ਥਾਣਾ ਕਾਠਗੜ੍ਹ ਦੇ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਕੱਲ੍ਹ ਸ਼ਾਮ ਏ.ਐਸ. ਆਈ ਪ੍ਰੇਮ ਲਾਲ ਤੇ ਏ.ਐਸ.ਆਈ ਮਹਿੰਦਰਪਾਲ  ਸਮੇਤ ਪੁਲਸ ਪਾਰਟੀ ਗਸ਼ਤ/ ਚੈਕਿੰਗ ਲਈ ਪਿੰਡ ਚਾਹਲਾਂ ਦੇ ਮੋੜ ਕੋਲ ਮੌਜੂਦ ਸਨ ਲੇਕਿਨ ਇਸੇ ਦੌਰਾਨ ਇਕ ਨੌਜਵਾਨ ਜਿਸ ਨੇ ਆਪਣੇ ਹੱਥ ਵਿਚ ਇਕ ਵਜ਼ਨਦਾਰ ਪਲਾਸਟਿਕ ਦਾ ਲਿਫਾਫਾ ਫਡ਼ਿਆ ਹੋਇਆ ਸੀ ਪਿੰਡ ਚਾਹਲਾਂ ਵੱਲੋਂ ਪੈਦਲ ਆਉਂਦਾ ਦਿਖਾਈ ਦਿੱਤਾ, ਉਸ ਨੇ ਪੁਲਿਸ ਨੂੰ ਦੇਖਦੇ ਹੋਏ ਆਪਣੇ ਹੱਥ ਵਿੱਚ ਫੜੇ ਲਿਫਾਫੇ ਨੂੰ ਸੁੱਟ ਕੇ ਪਿੱਛੇ ਨੂੰ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਅਤੇ ਇਸ ਦੀ ਸੂਚਨਾ ਪੁਲਿਸ ਚੌਕੀ ਆਸਰੋਂ ਦੇ ਇੰਚਾਰਜ ਐੱਸ. ਆਈ  ਹੁਸਨ ਲਾਲ ਨੂੰ ਦਿੱਤੀ ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਕਾਬੂ ਕੀਤੇ ਨੌਜਵਾਨ ਨੂੰ ਆਪਣੇ ਬਾਰੇ ਦੱਸਿਆ ਅਤੇ ਨਾਲ ਹੀ ਪੁੱਛੇ ਜਾਣ ‘ਤੇ ਕਾਬੂ ਨੌਜਵਾਨ ਨੇ ਆਪਣਾ ਨਾਂ ਬਲਜਿੰਦਰ ਸਿੰਘ ਪੁੱਤਰ ਲੇਟ ਹੰਸ ਰਾਜ ਵਾਸੀ ਠਠਿਆਲਾ ਬੇਟ ਦੱਸਿਆ। ਜਦੋਂ ਨੌਜਵਾਨ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 2 ਕਿਲੋ 800 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ । ਤਫਤੀਸ਼ੀ ਅਧਿਕਾਰੀ ਐਸ ਆਈ ਹੁਸਨ ਲਾਲ ਨੇ ਐੱਨਡੀਪੀਐੱਸ ਐਕਟ ਤਹਿਤ ਆਰੋਪੀ ‘ਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ