Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਏ.ਡੀ.ਸੀ. ਨੇ ਵਿਧਾਨ ਹਲਕਾ ਉੜਮੁੜ ’ਚ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਏ.ਡੀ.ਸੀ. ਨੇ ਵਿਧਾਨ ਹਲਕਾ ਉੜਮੁੜ ’ਚ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਏ.ਡੀ.ਸੀ. ਨੇ ਵਿਧਾਨ ਹਲਕਾ ਉੜਮੁੜ ’ਚ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 26 ਮਾਰਚ(ਬਿਊਰੋ) : ਵਿਧਾਨ ਸਭਾ ਚੋਣਾਂ-2022 ਦੌਰਾਨ ਵਿਧਾਨ ਸਭਾ ਹਲਕਾ 41-ਉੜਮੁੜ ਵਿਚ ਚੋਣ ਪ੍ਰਕਿਰਿਆ ਦੌਰਾਨ ਸ਼ਾਨਦਾਰ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੇਵਾਵਾਂ ਲਈ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਪੂਰੀ ਜ਼ਿੰਮੇਵਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਈ ਡਿਊਟੀ ’ਤੇ ਚੱਲਦੇ ਚੋਣ ਹਲਕੇ ਵਿਚ ਪੂਰੀ ਚੋਣ ਪ੍ਰਕਿਰਿਆ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਟੀਮ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਵਿਸ਼ਾਲ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਵਿਚ ਪ੍ਰਸ਼ੰਸਾਯੋਗ ਯੋਗਦਾਨ ਦਿੱਤਾ। ਉਨ੍ਹਾਂ ਟੀਮ ਮੈਂਬਰਾਂ ਨੂੰ ਭਵਿੱਖ ਵਿਚ ਵੀ ਆਪਣੀ ਪੇਸ਼ੇਵਰ ਜ਼ਿੰਮੇਵਾਰੀਆਂ ਇਸੇ ਤਰ੍ਹਾਂ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਮਹੇਸ਼ ਕੁਮਾਰ, ਮਨਜੀਤ ਸਿੰਘ, ਅਜੇ ਕੁਮਾਰ, ਚੰਦਰ ਸ਼ੇਖਰ, ਹਰਪ੍ਰੀਤ ਸਿੰਘ, ਰਮਨ ਕੁਮਾਰ, ਭੂਸ਼ਨ ਕੁਮਾਰ ਸ਼ਰਮਾ, ਹਰਪ੍ਰੀਤ ਸਿਘ ਆਦਿ ਵੀ ਮੌਜੂਦ ਸਨ।