Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨਾਲ ਕੀਤੀ ਮੁਲਾਕਾਤ 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨਾਲ ਕੀਤੀ ਮੁਲਾਕਾਤ 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨਾਲ ਕੀਤੀ ਮੁਲਾਕਾਤ 

ਆਪ ਸਰਕਾਰ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਖ਼ਿਲਾਫ਼ ਰਾਜਪਾਲ ਨੂੰ ਦਿੱਤਾ ਮੰਗ ਪੱਤਰ  

ਹੁਸ਼ਿਆਰਪੁਰ,19 ਜੁਲਾਈ ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਮੈੰਬਰ ਪਾਰਲੀਮੈਂਟ ਖ਼ਿਲਾਫ਼ ਪਿੰਡ ਖਟੱਕੜਕਲਾਂ ਵਿਖੇ ਭੱਦੀ ਸ਼ਬਦਾਵਲੀ ਵਰਤਣ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣਖੁਣ, ਗੁਰਨਾਮ ਸਿੰਘ ਸਿੰਗੜੀਵਾਲਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸੰਦੀਪ ਹੰਸ ਨੂੰ ਮਿਲਿਆ ਅਤੇ ਗਵਰਨਰ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ।ਇਸ ਵਫਦ ਵਿੱਚ ਸਾਬਕਾ ਕੌਂਸਲਰ ਗੁਰਦੀਪ ਸਿੰਘ ਗੜ੍ਹਦੀਵਾਲਾ, ਜਥੇਦਾਰ ਸਤਵੰਤ ਸਿੰਘ ਸਰਕਲ ਪ੍ਰਧਾਨ ਟਾਂਡਾ ਜੱਥੇਦਾਰ ਸਰੂਪ ਸਿੰਘ ਪੰਡੋਰੀ ਸੂਮਲਾਂ, ਸਤਵੰਤ ਸਿੰਘ ਮੁਰਾਦਪੁਰ, ਲੰਬੜਦਾਰ ਮਨਜੀਤ ਸਿੰਘ ਖੁਣਖੁਣ, ਰਣਧੀਰ ਸਿੰਘ ਕਡਿਆਣਾ, ਸੁਖਦੇਵ ਸਿੰਘ ਸੁੱਖਾ, ਅਮਨਦੀਪ ਸਿੰਘ ਮੋਨਾ ਕਲਾਂ, ਕਰਨੈਲ ਸਿੰਘ ਲਵਲੀ, ਸਿਮਰਜੀਤ ਸਿੰਘ ਸੇਮਾ,ਸੁਖਰਾਜ ਸਿੰਘ, ਨਵਰਾਜ ਸਿੰਘ,ਹਰਵਿੰਦਰ ਸਿੰਘ ਤੇ ਗੁਰਿੰਦਰ ਸਿੰਘ ਆਦਿ ਸ਼ਾਮਿਲ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣਖੁਣ ਅਤੇ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਵਿਰੋਧੀ ਏਜੰਡਾ ਲਾਗੂ ਕਰਦਿਆਂ ਵੱਖ ਵੱਖ ਢੰਗ ਤਰੀਕਿਆਂ ਦੇ ਨਾਲ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਇਸੇ ਤਹਿਤ ਹੀ ਸਰਕਾਰ ਦੀ ਸ਼ਹਿ ਪ੍ਰਾਪਤ ਖਟਕੜ ਕਲਾਂ ਵਿਖੇ ਜਸਵੰਤ ਸਿੰਘ ਭਾਰਟਾ ਨਾਂ ਦੇ ਵਿਅਕਤੀ ਵੱਲੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਦਿਆਂ ਉਨ੍ਹਾਂ ਦੀ ਦਸਤਾਰ ਲਾਹੁਣ ਨੂੰ ਲੈ ਕੇ ਮੰਦਭਾਗੀਆਂ ਟਿੱਪਣੀਆਂ ਕੀਤੀਆਂ ਹਨ ਇੱਥੋਂ ਤੱਕ ਕਿ ਮਾਨ ਦੀ ਦਸਤਾਰ ਉਤਾਰਨ ਵਾਲੇ ਤੇ ਜੁੱਤੀ ਮਾਰਨ ਵਾਲੇ ਨੂੰ ਪੰਜ ਲੱਖ ਇੱਕ ਹਜ਼ਾਰ ਰੁਪਏ ਇਨਾਮ ਦੇਣ ਦਾ ਵੀ ਖੁੱਲ੍ਹਮ ਖੁੱਲ੍ਹਾ ਐਲਾਨ ਕੀਤਾ ਗਿਆ ਹੈ,ਜਿਸ ਨਾਲ ਸਿੱਖਾਂ ਦਾ ਹਿਰਦਾ ਦੁਖੀ ਹੋਇਆ ਹੈ।ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਟਿੱਪਣੀਆਂ ਕਰਨ ਵਾਲੇ ਜਸਵੰਤ ਸਿੰਘ ਭਾਰਟਾ ਨਾਂ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਸੂਬੇ ਵਿੱਚ ਭੜਕਾਹਟ ਭਰੇ ਮਾਹੌਲ ਸਿਰਜਣ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਾਜ਼ਿਸ਼ਾਂ ਫੇਲ੍ਹ ਕੀਤੀਆਂ ਜਾ ਸਕਣ।

ਫੋਟੋ ਮੁਨੀਰ