Prime Punjab Times

Latest news
ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ
ADVERTISEMENT
You are currently viewing ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ

ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ

ਗੜ੍ਹਦੀਵਾਲਾ,17 ਸਤੰਬਰ (ਚੌਧਰੀ) 

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਸੰਤ ਨਿਰੰਕਾਰੀ ਸਤਿਸੰਗ ਭਵਨ ਗੜ੍ਹਦੀਵਾਲਾ ਵਿਖੇ ਮੁੱਖੀ ਅਵਤਾਰ ਸਿੰਘ ਦੀ ਅਗਵਾਈ ਹੇਠ ਸੰਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਹਾਤਮਾ ਰੌਸ਼ਨ ਦਿਹਲਵੀ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਸੰਦੇਸ਼ ਤੇ ਸਮਾਲਖਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਨਿਰੰਕਾਰੀ ਸੰਤ ਸਮਾਗਮ ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਦੋਂ ਇਨਸਾਨ ਸਤਿਗੁਰੂ ਦੀ ਸ਼ਰਨ ਵਿੱਚ ਆ ਕੇ ਬ੍ਰਹਮਗਿਆਨ ਦੀ ਦਾਤ ਪ੍ਰਾਪਤ ਕਰ ਲੈਂਦਾ ਹੈ ਤਾਂ ਉਸਦੀ ਸੋਚ ਵਿਚ ਬਦਲਾਅ ਆ ਜਾਂਦਾ ਹੈ ਅਤੇ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਗੁਰਸਿੱਖ ਸਤਿਗੁਰੂ ਦੇ ਹੁਕਮਾਂ ਨੂੰ ਸਿਰ ਮੱਥੇ ਮੰਨ ਕੇ ਆਪਣਾ ਜੀਵਨ ਸਫ਼ਲ ਬਣਾਉਂਦਾ ਹੈ। ਆਖਰ ਚ ਮੁਖੀ ਮਹਾਤਮਾ ਅਵਤਾਰ ਸਿੰਘ ਜੀ ਨੇ ਆਈਆਂ ਸੰਗਤਾਂ ਤੇ ਮਹਾਤਮਾ ਰੌਸ਼ਨ ਦਿਹਲਵੀ ਜੀ ਦਾ ਧੰਨਵਾਦ ਕੀਤਾ।