Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਲੱਖਪੁਰ ਵਿਖੇ ਸਜਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਪਿੰਡ ਲੱਖਪੁਰ ਵਿਖੇ ਸਜਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫਗਵਾੜਾ (ਲਾਲੀ ਦਾਦਰ )

* ਸੰਗਤਾਂ ਨੇ ਥਾਂ-ਥਾਂ ਤੇ ਕੀਤਾ ਫੁੱਲਾਂ ਦੀ ਵਰਖਾ ਨਾਲ ਸਵਾਗਤ

9 ਜਨਵਰੀ : ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਲੱਖਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੋਕਲ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਲੱਖਪੁਰ ਨੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਨਗਰ ਕੀਰਤਨ ਦਾ ਸਮੂਹ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਵੱਖ ਵੱਖ ਧਾਰਮਿਕ ਅਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਜਿੱਥੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਭੇਂਟ ਕੀਤੇ ਗਏ ਉੱਥੇ ਹੀ ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਇਸ ਦੌਰਾਨ ਜੱਥੇਦਾਰ ਰਣਜੀਤ ਸਿੰਘ ਧੁੱਗਾ ਕਲਾਂ ਵਾਲਿਆਂ ਦੇ ਪੰਥਕ ਢਾਡੀ ਜੱਥੇ ਨੇ ਵੱਖ ਵੱਖ ਪੜਾਵਾਂ ਉੱਪਰ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸੇਵਾ ਵਿਚ ਫਲ ਫਰੂਟ, ਚਾਹ ਪਕੌੜੇ ਅਤੇ ਜਲ ਦੀ ਸੇਵਾ ਅਤੁੱਟ ਵਰਤਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਭਰ ਦੀਆਂ ਸੰਗਤਾਂ ਵੀ ਹਾਜਰ ਸਨ।
ਕੈਪਸ਼ਨ- ਪਿੰਡ ਲੱਖਪੁਰ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਵੱਖ-ਵੱਖ ਦ੍ਰਿਸ਼।