Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਵੈਕਟਰ ਬੋਰਨ ਡਜੀਜ ਦੇ ਸਬੰਧ ਵਿੱਚ ਹੈਲਥ ਵਰਕਰ ਅਤੇ ਇੰਸਪੈਕਟਰਾਂ ਦੀ ਮੀਟਿੰਗ ਡਾ ਸਾਕਸ਼ੀ ਦੀ ਅਗਵਾਈ ਹੇਠ ਅਨੈਕਸੀ ‘ਚ ਹੋਈ

ਵੈਕਟਰ ਬੋਰਨ ਡਜੀਜ ਦੇ ਸਬੰਧ ਵਿੱਚ ਹੈਲਥ ਵਰਕਰ ਅਤੇ ਇੰਸਪੈਕਟਰਾਂ ਦੀ ਮੀਟਿੰਗ ਡਾ ਸਾਕਸ਼ੀ ਦੀ ਅਗਵਾਈ ਹੇਠ ਅਨੈਕਸੀ ‘ਚ ਹੋਈ

ਵੈਕਟਰ ਬੋਰਨ ਡਜੀਜ ਦੇ ਸਬੰਧ ਵਿੱਚ ਹੈਲਥ ਵਰਕਰ ਅਤੇ ਇੰਸਪੈਕਟਰਾਂ ਦੀ ਮੀਟਿੰਗ ਡਾ ਸਾਕਸ਼ੀ ਦੀ ਅਗਵਾਈ ਹੇਠ ਅਨੈਕਸੀ ‘ਚ ਹੋਈ

ਪਠਾਨਕੋਟ 2 ਅਗਸਤ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ ) ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੇ ਸਮੂਹ ਹੈਲਥ ਇੰਸਪੈਕਟਰਾਂ ਅਤੇ ਹੈਲਥ ਵਰਕਰਾਂ ਦੀ ਵੈਕਟਰ ਬੌਰਨ ਡਜ਼ੀਜ਼ ਸੰਬੰਧੀ ਮੀਟਿੰਗ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਖੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਸਗਲੌਤਰਾ ਦੀ ਅਗਵਾਈ ਵਿੱਚ ਹੋਈ । ਜਿਸ ਦੌਰਾਨ ਡਾ ਸਾਕਸ਼ੀ ਵੱਲੋਂ ਸਮੂਹ ਹੈਲਥ ਵਰਕਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਡੇਂਗੂ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਇਸ ਲਈ ਸਾਰੇ ਹੈਲਥ ਵਰਕਰ ਆਪਣੇ ਏਰੀਏ ਵਿਚ ਬੀਟ ਪ੍ਰੋਗਰਾਮ ਅਨੁਸਾਰ ਅਤੇ ਦਿੱਤੇ ਹੋਏ ਘਰਾਂ ਦੀ ਗਿਣਤੀ ਅਨੁਸਾਰ ਸਰਵੇ ਕਰਨਾ ਯਕੀਨੀ ਬਣਾਉਣ ਅਤੇ ਬੁਖਾਰ ਦੇ ਮਰੀਜ਼ ਦੀ ਬਲੱਡ ਸਲਾਈਡ ਬਣਾਉਣੀ ਅਤੇ ਡੇਂਗੂ ਦੇ ਸ਼ੱਕੀ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਜਾਣ ਲਈ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਜੇ ਕੋਈ ਹੈਲਥ ਵਰਕਰ ਡਿਊਟੀ ਤੋਂ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਉੱਚ ਅਧਿਕਾਰੀਆਂ ਨੂੰ ਲਿਖ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਭ ਜਗ੍ਹਾ ਸਪਰੇਅ ਕਰਵਾਈ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰਾਂ ਵਿੱਚ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਈਡਾਂ ਬਣਾਉਣ ਸਬੰਧੀ ਵੀ ਸੀ ਐਚ ਓ ਨੂੰ ਕਿਹਾ ਜਾਵੇਗਾ ।ਮੀਟਿੰਗ ਵਿਚ ਹੈਲਥ ਇੰਸਪੈਕਟਰ ਸ਼ਰਮਾ ,ਹੈਲਥ ਇੰਸਪੈਕਟਰ ਰਾਜਿੰਦਰ ਕੁਮਾਰ , ਹੈਲਥ ਇੰਸਪੈਕਟਰ ਅਨੋਖ ਲਾਲ ,ਹੈਲਥ ਇੰਸਪੈਕਟਰ ਰਾਜਿੰਦਰ ਭਗਤ ,ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ ,ਹੈਲਥ ਇੰਸਪੈਕਟਰ ਲਖਬੀਰ ਸਿੰਘ , ਜਸਪਾਲ ਸਿੰਘ, ਸ਼ੇਰ ਸਿੰਘ, ਅਮਨਦੀਪ ,ਗੁਰਸ਼ਰਨ ਸਿੰਘ ,ਗੁਲਾਬ ਸਿੰਘ , ਕੰਵਲਜੀਤ ਸਿੰਘ ਅਦਿ ਹਾਜਰ ਸਨ ।

error: copy content is like crime its probhihated