Prime Punjab Times

Latest news
ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ
ADVERTISEMENT
You are currently viewing ਪਿੰਡ ਥਿੰਦਾ ਵਿਖੇ ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਪਿੰਡ ਥਿੰਦਾ ਵਿਖੇ ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਗੜ੍ਹਦੀਵਾਲਾ 22 ਜਨਵਰੀ (ਚੌਧਰੀ) : ਗੁਰਦੁਆਰਾ ਸਿੰਘ ਸਭਾ ਪਿੰਡ ਥਿੰਦਾ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਵਿਸ਼ੇਸ਼ ਧੰਨਵਾਦੀ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਤਰਸੇਮ ਸਿੰਘ ਤੇ ਭਾਈ ਗੁਲਜ਼ਾਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਾਇਆ, ਉਪਰੰਤ ਭਾਈ ਨਿਰਮਲ ਸਿੰਘ ਬਰਿਆਰ ਦੇ ਕਵੀਸ਼ਰ ਜਥੇ ਨੇ ਕਿਸਾਨੀ ਸੰਘਰਸ਼ ਨਾਲ ਸਬੰਧਤ ਕਵੀਸ਼ਰੀ ਵਾਰਾਂ ਤੇ ਇਤਿਹਾਸ ਦੱਸ ਕੇ ਸੰਗਤਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ, ਦਵਿੰਦਰ ਸਿੰਘ ਚੋਹਕਾ,ਮਨਜੀਤ ਸਿੰਘ ਖਾਨਪੁਰ, ਰਣਜੀਤ ਸਿੰਘ ਬਾਜਵਾ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਗੁਰਾਇਆ, ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕ ਦੇ ਪ੍ਰਧਾਨ ਦਵਿੰਦਰ ਸਿੰਘ ਮੂਨਕਾਂ ਮੈਂਬਰ ਤਲਵਿੰਦਰ ਸਿੰਘ ਆਦਿ ਨੇ ਸੰਗਤਾਂ ਨੂੰ ਕਿਸਾਨੀ ਸੰਘਰਸ਼ ਦੀ ਜਿੱਤ ਕਿਵੇਂ ਹੋਈ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਅਤੇ ਸੰਘਰਸ਼ ਦੌਰਾਨ ਪਿੰਡ ਦੇ ਉਹ ਸੱਜਣ ਜਿਨ੍ਹਾਂ ਦਿੱਲੀ ‘ਚ ਚੱਲੇ ਲੰਬੇ ਸੰਘਰਸ਼ ਵਿਚ ਹਾਜ਼ਰੀ ਭਰੀ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਸਮਰਾ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰਿੰਸੀਪਲ ਜਗਜੀਤ ਸਿੰਘ ਰੀਹਲ ਨੇ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਮਨਜੋਤ ਸਿੰਘ ਤਲਵੰਡੀ ਪ੍ਰਧਾਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ,ਹਰਵਿੰਦਰ ਸਿੰਘ ਸਮਰਾ,ਪਰਮਿੰਦਰ ਸਿੰਘ ਸਮਰਾ,ਬਾਬਾ ਬਲਦੇਵ ਸਿੰਘ,ਗਿਆਨੀ ਹਰਭਜਨ ਸਿੰਘ, ਅਮਰਜੀਤ ਸਿੰਘ ਠੇਕੇਦਾਰ ਕਰਨੈਲ ਸਿੰਘ, ਮਨਜੀਤ ਸਿੰਘ ਕਾਲਕਟ, ਸੁਖਰਾਜ ਸਿੰਘ ਕਾਲਕੱਟ, ਲਵਰਾਜ ਸਿੰਘ ਲੱਭਾ, ਤਲਵਿੰਦਰ ਸਿੰਘ ਸਮਰਾ, ਜੀਵਨਜੋਤ ਸਿੰਘ,ਸਰਬਜੋਤ ਸਿੰਘ, ਮਨਵੀਰ ਸਿੰਘ, ਅਮੋਲਪ੍ਰੀਤ ਸਿੰਘ, ਗੁਰਪ੍ਰਰੀਤ ਸਿੰਘ ਗੋਨਾ, ਮਨਿੰਦਰ ਸਿੰਘ ਸਮਰਾ,ਤਰਨਦੀਪ ਸਿੰਘ,ਬਲਜੀਤ ਸਿੰਘ, ਤਰਨਜੀਤ ਸਿੰਘ ਆਦਿ ਸਮੇਤ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।

error: copy content is like crime its probhihated